Municipal Council Zirakpur : ਨਗਰ ਕੌਂਸਲ ਜ਼ੀਰਕਪੁਰ ਦੇ ਬਿਸ਼ਨਪੁਰਾ ਵਿੱਚ ਨਕਸ਼ੇ ਦੇ ਉਲਟ ਉਸਾਰੀ ਦਾ ਕੰਮ ਜ਼ੋਰਾਂ ‘ਤੇ, ਅਧਿਕਾਰੀਆਂ ਦੀ ਕਾਰਵਾਈ ’ਤੇ ਸਵਾਲੀਆ ਨਿਸ਼ਾਨ

0
70
Municipal Council Zirakpur

India News (ਇੰਡੀਆ ਨਿਊਜ਼), Municipal Council Zirakpur, ਚੰਡੀਗੜ੍ਹ : ਜ਼ੀਰਕਪੁਰ ਕੌਂਸਲ ਵੱਲੋਂ ਮਨਜ਼ੂਰ ਕੀਤੇ ਨਕਸ਼ੇ ਦੇ ਉਲਟ ਨਗਰ ਕੌਂਸਲ ਦੀ ਹਦੂਦ ਅੰਦਰ ਉਸਾਰੀ ਦਾ ਕੰਮ ਚੱਲ ਰਿਹਾ ਹੈ। ਅਜਿਹਾ ਨਹੀਂ ਹੈ ਕਿ ਕੌਂਸਲ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਨਹੀਂ ਹੈ। ਪਰ ਸੂਚਨਾ ਹੋਣ ਦੇ ਬਾਵਜੂਦ ਵੀ ਅਧਿਕਾਰੀਆਂ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਪ੍ਰਵਾਨਿਤ ਨਕਸ਼ੇ ਨੂੰ ਅਣਗੌਲਿਆਂ ਕਰਕੇ ਉਸਾਰੀਆਂ ਦਾ ਕੰਮ ਅੰਨ੍ਹੇਵਾਹ ਚੱਲ ਰਿਹਾ ਹੈ।

ਤਾਜ਼ਾ ਮਾਮਲਾ (Municipal Council Zirakpur) ਨਗਰ ਕੌਂਸਲ ਦਫ਼ਤਰ ਤੋਂ ਕੁਝ ਦੂਰੀ ’ਤੇ ਸਥਿਤ ਬਿਸ਼ਨਪੁਰਾ ਵਿੱਚ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਇਹ ਉਸਾਰੀ ਮਨਜ਼ੂਰ ਕੀਤੇ ਨਕਸ਼ੇ ਦੇ ਉਲਟ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬਿਸ਼ਨਪੁਰਾ ਵਿੱਚ ਬਹੁਮੰਜ਼ਿਲਾ ਇਮਾਰਤ ਦਾ ਕੰਮ ਚੱਲ ਰਿਹਾ ਹੈ। ਜਿੱਥੇ 18 ਕਮਰੇ ਅਤੇ 4 ਸ਼ੋਅਰੂਮ ਬਣਾਏ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਨਕਸ਼ੇ ਨੂੰ ਬਾਈਪਾਸ ਕਰਕੇ ਕੰਮ ਕੀਤਾ ਜਾ ਰਿਹਾ ਹੈ।

ਕਿਹੜੇ ਅਫਸਰਾਂ ਦੇ ਸ਼ਹਿ ’ਤੇ ਹੋ ਰਿਹਾ ਹੈ ਕੰਮ

ਲੋਕਾਂ ਨੇ ਦੱਸਿਆ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਹੋਰ ਵੀ ਮਾਮਲੇ ਕੌਂਸਲ ਅਧੀਨ ਵੱਖ-ਵੱਖ ਥਾਵਾਂ ‘ਤੇ ਦੇਖਣ ਨੂੰ ਮਿਲ ਰਹੇ ਹਨ। ਇਸ ਸਬੰਧੀ ਕੌਂਸਲ ਅਧਿਕਾਰੀਆਂ ਦੀ ਕਾਰਵਾਈ ’ਤੇ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ ਕਿ ਉਹ ਕਿਹੜੇ ਅਧਿਕਾਰੀ ਹਨ ਜਿਨ੍ਹਾਂ ਦੀ ਸ਼ਹਿ ’ਤੇ ਕੌਂਸਲ ਵੱਲੋਂ ਮਨਜ਼ੂਰ ਕੀਤੇ ਨਕਸ਼ੇ ਦੇ ਉਲਟ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਟੀਮ ਭੇਜ ਕੇ ਕੀਤੀ ਜਾਵੇਗੀ ਜਾਂਚ

ਸੁਖਵਿੰਦਰ ਸਿੰਘ ਐਸ.ਡੀ.ਓ., ਨਗਰ ਕੌਂਸਲ ਜ਼ੀਰਕਪੁਰ ਨੇ ਦੱਸਿਆ ਕਿ ਬਿਸ਼ਨਪੁਰਾ ‘ਚ ਉਸਾਰੀ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਕੌਂਸਲ ਵੱਲੋਂ ਨਿਯਮਾਂ ਅਨੁਸਾਰ ਹੀ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਜੇਕਰ ਨਿਯਮਾਂ ਦੀ ਅਣਦੇਖੀ ਕਰਕੇ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਟੀਮ ਭੇਜ ਕੇ ਜਾਂਚ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ :Kisan Aandolan : ਕਿਸਾਨ ਅੰਦੋਲਨ ਦੇ ਉੱਠ ਰਹੇ ਸਵਾਲ ਡਲੇਵਾਲ ਦੀ ਵੀਡੀਓ ਹੋ ਰਹੀ ਵਾਇਰਲ..ਮੋਦੀ ਦਾ ਗਰਾਫ ਡਿੱਗਣਾ ਸਾਡਾ ਮਕਸਦ

 

SHARE