- ਦੋਸਤਾਂ ਤੇ ਵਾਰਦਾਤ ਨੂੰ ਅੰਜਾਮ ਦੇਣ ਦਾ ਸ਼ਕ
ਇੰਡੀਆ ਨਿਊਜ਼, ਲੁਧਿਆਣਾ: ਮੰਗਲਵਾਰ ਨੂੰ ਦੁੱਗਰੀ ਇਲਾਕੇ ‘ਚ ਜਵੱਦੀ ਪੁਲ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਨੌਜਵਾਨ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਸਨ। ਪਤਾ ਲੱਗਣ ‘ਤੇ ਥਾਣਾ ਦੁੱਗਰੀ ਦੀ ਟੀਮ, ਉੱਚ ਅਧਿਕਾਰੀ ਅਤੇ ਫਿੰਗਰ ਪ੍ਰਿੰਟ ਮਾਹਿਰ ਮੌਕੇ ‘ਤੇ ਪਹੁੰਚ ਗਏ।
ਪੁਲਸ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾl ਉਸ ਦੀ ਪਛਾਣ ਉਸੇ ਇਲਾਕੇ ਦੇ ਰਹਿਣ ਵਾਲੇ ਕੁਲਦੀਪ ਸਿੰਘ ਵਜੋਂ ਹੋਈ ਹੈ। ਉਕਤ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਲੋਕ ਧਾਰਮਿਕ ਸਥਾਨ ਦੇ ਨੇੜਿਓਂ ਲੰਘ ਰਹੇ ਸਨ ਤਾਂ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਪੁਲਸ
ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਕੁਲਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਸੁਰਾਗ ਮਿਲ ਸਕੇ। ਸ਼ੁਰੂਆਤੀ ਜਾਂਚ ‘ਚ ਪੁਲਸ ਨੂੰ ਪਤਾ ਲੱਗਾ ਹੈ ਕਿ ਸੋਮਵਾਰ ਨੂੰ ਕੁਲਦੀਪ ਸਿੰਘ ਅਤੇ ਉਸਦੇ ਦੋਸਤਾਂ ਨੇ ਇਕੱਠੇ ਪਾਰਟੀ ਕੀਤੀ ਸੀ, ਪਾਰਟੀ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸ ‘ਚ ਬਹਿਸ ਹੋ ਗਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਦੋਸਤਾਂ ਨੇ ਹੀ ਅੰਜਾਮ ਦਿੱਤਾ ਹੈ। ਪੁਲਿਸ ਮੋਬਾਈਲ ਦੀ ਲੋਕੇਸ਼ਨ ਦੀ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜੋ : ਡੇਰਾਬਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਸਾਡੇ ਨਾਲ ਜੁੜੋ : Twitter Facebook youtube