ਜਰੂਰਤਮੰਦ ਲੋਕਾਂ ਦੀ ਮੱਦਦ ਜਰੂਰ ਕਰੋ : ਡੀਸੀ My pen-my strength ‘campaign

0
342
My pen-my strength 'campaign

My pen-my strength ‘campaign

ਦਿਨੇਸ਼ ਮੌਦਗਿਲ, ਲੁਧਿਆਣਾ:

My pen-my strength ‘campaign ਜ਼ਿਲ੍ਹਾ ਪ੍ਰਸਾਸ਼ਨ ਲੁਧਿਆਣਾ ਵੱਲੋਂ ‘ਮੇਰੀ ਕਲਮ – ਮੇਰੀ ਤਾਕਤ’ ਪਹਿਲਕਦਮੀ ਤਹਿਤ ਵੱਖ-ਵੱਖ ਅਨਾਥ ਆਸ਼ਰਮਾਂ, ਝੁੱਗੀਆਂ ਆਦਿ ਵਿੱਚ ਰਹਿੰਦੇ ਲੋੜਵੰਦ ਬੱਚਿਆਂ ਨੂੰ ਲਗਭਗ 1 ਲੱਖ ਪੈਨਸਿਲਾਂ ਵੰਡੀਆਂ ਗਈਆਂ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਰੈੱਡ ਕਰਾਸ ਬਾਲ ਭਵਨ, ਸਰਾਭਾ ਨਗਰ, ਲੁਧਿਆਣਾ ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੱਖ-ਵੱਖ ਅਨਾਥ ਆਸ਼ਰਮਾਂ ਅਤੇ ਝੁੱਗੀਆਂ-ਝੌਂਪੜੀਆਂ ਦਾ ਦੌਰਾ ਕੀਤਾ, ਜਿੱਥੇ ਵਸਦੇ ਲੋੜਵੰਦ ਬੱਚਿਆਂ ਨੂੰ ਇਹ ਪੈਨਸਿਲਾਂ ਵੰਡੀਆਂ ਗਈਆਂ। ਇਸ ਦੌਰਾਨ ਡੀਸੀ ਨੇ ਕਿਹਾ ਕਿ ਜਰੂਰਤਮੰਦ ਲੋਕਾਂ ਦੀ ਮੱਦਦ ਜਰੂਰ ਕਰੋl

ਸਹਿਯੋਗ ਦੇਣ ਲਈ ਕੀਤੀ ਸ਼ਲਾਘਾ My pen-my strength ‘campaign

ਸੁਰਭੀ ਮਲਿਕ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਡਾ. ਹਰਜਿੰਦਰ ਸਿੰਘ ਬੇਦੀ ਦੇ ਇਸ ਅਹਿਮ ਵਿਚਾਰ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਇਸ ਨੇਕ ਕਾਰਜ ਲਈ ਦਾਨ ਦੇਣ ਲਈ ਉੱਘੇ ਪੰਜਾਬੀ ਕਵੀ ਪ੍ਰੋ. ਗੁਰਭਜਨ ਗਿੱਲ, ਜਗਦੀਸ਼ ਪਾਲ ਸਿੰਘ ਗਰੇਵਾਲ, ਸਰਪੰਚ ਪਿੰਡ ਦਾਦ ਅਤੇ ਹੋਰ ਦਾਨੀ ਸੱਜਣਾਂ ਦੀ ਵੀ ਸ਼ਲਾਘਾ ਕੀਤੀ।

Also Read : ਸ਼ਿਵ ਸੈਨਾ ਵਰਕਰ ਅਤੇ ਸਿੱਖ ਭਾਈਚਾਰੇ’ਚ ਟਕਰਾਓ

ਸੁਰਭੀ ਮਲਿਕ ਨੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ My pen-my strength ‘campaign

ਇਸ ਮੌਕੇ ਸੁਰਭੀ ਮਲਿਕ ਇਸ ਸੰਸਥਾ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਬੱਚਿਆਂ ਨੂੰ ਮੁਸ਼ਕਿਲ ਹਾਲਾਤਾਂ ਵਿੱਚ ਵੀ ਸਕਾਰਾਤਮਕ ਰਹਿਣ ਲਈ ਪ੍ਰੇਰਿਤ ਕੀਤਾ। ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜਲਦ ਹੀ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਅਜਿਹੇ ਹੋਰ ਉਪਰਾਲੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਸਮੂਹ ਲੁਧਿਆਣਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਸਮਾਜ ਸੇਵੀ ਕੰਮਾਂ ਲਈ ਤਹਿਦਿਲੋਂ ਸਹਿਯੋਗ ਕਰਨ।

Also Read : ਦਬਾਅ ਵਿੱਚ ਹਨ ਮੁੱਖ ਮੰਤਰੀ ਭਗਵੰਤ ਮਾਨ : ਬਾਜਵਾ

Connect With Us : Twitter Facebook youtube

SHARE