ਹਰਭਜਨ ਸਿੰਘ ਈ.ਟੀ.ਓ. ਬੰਗਲੁਰੂ ਵਿਖੇ ਨੈਸ਼ਨਲ ਕਾਨਫਰੰਸ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ ਹਿੱਸਾ ਲੈਣਗੇ

0
177
National Conference 'Azadi Ka Amrit Mahautsav', The National Conference is scheduled to be held at Bangalore on September 8 and 9, 2022, Will raise pending issues
National Conference 'Azadi Ka Amrit Mahautsav', The National Conference is scheduled to be held at Bangalore on September 8 and 9, 2022, Will raise pending issues
  • 8 ਅਤੇ 9 ਸਤੰਬਰ, 2022 ਨੂੰ ਬੰਗਲੁਰੂ ਵਿਖੇ ਹੋਣ ਵਾਲੀ ਹੈ ਨੈਸ਼ਨਲ ਕਾਨਫਰੰਸ

 

ਚੰਡੀਗੜ੍ਹ, PUNJAB NEWS (National Conference ‘Azadi Ka Amrit Mahautsav’) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ 8 ਅਤੇ 9 ਸਤੰਬਰ, 2022 ਨੂੰ ਬੰਗਲੁਰੂ ਵਿਖੇ ਹੋਣ ਵਾਲੀ ਨੈਸ਼ਨਲ ਕਾਨਫਰੰਸ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ ਹਿੱਸਾ ਲੈਣਗੇ।

 

ਇਸ ਨੈਸ਼ਨਲ ਕਾਨਫਰੰਸ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਵਿੱਚ ਈ.ਟੀ.ਓ. ਨੇ ਕਿਹਾ ਕਿ ਉਹ ਇਸ ਮੌਕੇ ਦੀ ਵਰਤੋਂ ਸੜਕੀ ਨੈੱਟਵਰਕ ਵਿੱਚ ਹੋਰ ਸੁਧਾਰ ਲਈ ਰਾਜ ਅਤੇ ਕੇਂਦਰ ਦਰਮਿਆਨ ਸੰਚਾਰ ਨੂੰ ਮਜ਼ਬੂਤ ਕਰਨ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਕਰਨਗੇ। ਈ.ਟੀ.ਓ. ਨੇ ਕਿਹਾ, “ਰਾਜ ਸਰਕਾਰਾਂ ਨੂੰ ਰਾਸ਼ਟਰੀ ਰਾਜਮਾਰਗਾਂ ਬਾਰੇ ਪ੍ਰਵਾਨਗੀਆਂ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਦੌਰਾਨ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।”

 

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੂਬੇ ਦੇ ਰੁਕੇ ਹੋਏ ਸੜਕੀ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਨੂੰ ਅਤੇ ਆਪਣੇ ਵਿਭਾਗ ਦੇ ਹੋਰ ਲੰਬਿਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਅਤੇ ਕੇਂਦਰ ਸਰਕਾਰ ਦੇ ਹੋਰ ਨੁਮਾਇੰਦਿਆਂ ਕੋਲ ਉਠਾਉਣਗੇ।

 

ਇਹ ਵੀ ਪੜ੍ਹੋ:  ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ

ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

ਇਹ ਵੀ ਪੜ੍ਹੋ:  ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE