National Food Security Act 2013 ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ : ਧਾਲੀਵਾਲ

0
322
National Food Security Act 2013

National Food Security Act 2013

ਇੰਡੀਆ ਨਿਊਜ਼, ਮੋਗਾ/ਬਾਘਾਪੁਰਾਣਾ/ਅਜੀਤਵਾਲ:

National Food Security Act 2013 ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਕਿਹਾ ਹੈ ਕਿ ਪੰਜਾਬ ਦੇ ਹਰੇਕ ਯੋਗ ਲਾਭਪਾਤਰੀ ਤੱਕ ਮੁਫ਼ਤ ਅਤੇ ਰਿਆਯਤੀ ਦਰਾਂ ਉੱਤੇ ਰਾਸ਼ਨ ਪਹੁੰਚਣਾ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਸਥਾਨਕ ਰੈਸਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

National Food Security Act 2013 ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਜਰੂਰਤ

ਉਹਨਾਂ ਕਿਹਾ ਕਿ ਦੇਸ਼ ਵਿੱਚ ਲਾਗੂ ਕੀਤੇ ਗਏ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਹੀ ਉਹ ਜ਼ਿਲ੍ਹਾ ਮੋਗਾ ਦਾ ਦੌਰਾ ਕਰਨ ਲਈ ਪਹੁੰਚੇ ਹਨ। ਭਵਿੱਖ ਵਿੱਚ ਵੀ ਅਜਿਹੇ ਦੌਰੇ ਅਤੇ ਚੈਕਿੰਗ ਜਾਰੀ ਰਹੇਗੀ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਜ਼ਿਲ੍ਹਾ ਮੋਗਾ ਵਿੱਚ ਅਨਾਜ ਦੀ ਵੰਡ ਦੇ ਕੰਮਕਾਜ, ਮਿੱਡ ਡੇ ਮੀਲ, ਆਂਗਣਵਾੜੀ ਸਕੀਮਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਕੀਤਾ ਗਿਆ।

ਮਿਡ-ਡੇ-ਮੀਲ ਵਿੱਚ ਸੁਧਾਰ ਲਿਆਉਣ ਦੀ ਹਦਾਇਤ

ਇਸ ਉਪਰੰਤ ਉਨ੍ਹਾਂ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਜਾ ਕੇ ਸਰਕਾਰੀ ਸਕੂਲ ਦਸ਼ਮੇਸ਼ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਾਂਵਾਲਾ, ਸਰਕਾਰੀ ਰਾਸ਼ਨ ਡਿਪੂ ਬਾਘਾਪੁਰਾਣਾ, ਅਜੀਤਵਾਲ ਅਤੇ ਝੰਡੇਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਦਿੱਤੇ ਜਾਂਦੇ ਮਿਡ-ਡੇ-ਮੀਲ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਰਾਸ਼ਨ ਦੇ ਡਿਪੂ ਵਿੱਚ ਜਾ ਕੇ ਲਾਭਪਾਤਰੀਆਂ ਨਾਲ ਗੱਲ ਕੀਤੀ ਅਤੇ ਕਣਕ ਦੇ ਬੈਗਾਂ ਨੂੰ ਕੰਡੇ ਉੱਤੇ ਤੋਲ ਕੇ ਭਾਰ ਚੈਕ ਕੀਤਾ ਗਿਆ ਜੋ ਕਿ ਸਹੀ ਪਾਇਆ ਗਿਆ। National Food Security Act 2013

Also Read : Special facilities for NRI ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਧਾਲੀਵਾਲ 

Connect With Us : Twitter Facebook youtube

SHARE