ਜ਼ਿਲ੍ਹਾ ਉਦਯੋਗ ਕੇਂਦਰ ਵਿੱਖੇ ਰਾਜ ਪੱਧਰੀ ਸਮਾਗਮ ਆਯੋਜਿਤ

0
200
National Logistics Policy
National Logistics Policy
  • ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਬੀਤੇ ਕੱਲ੍ਹ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਕੀਤੀ ਗਈ ਸ਼ੁਰੂਆਤ

ਦਿਨੇਸ਼ ਮੌਦਗਿਲ, Ludhiana News (National Logistics Policy) : ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ, ਰਾਕੇਸ਼ ਕਾਂਸਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਬੀਤੇ ਕੱਲ੍ਹ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਇਸ ਸਮਾਗਮ ਮੌਕੇ ਪੰਜਾਬ ਸੂਬੇ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਤੋਂ ਭਾਗੀਦਾਰ ਵਰਚੂਅਲੀ ਤੌਰ ‘ਤੇ ਵੀ ਸ਼ਾਮਲ ਹੋਏ।

ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਰਾਜ ਲਈ ਡਰਾਫਟ ਲੌਜਿਸਟਿਕਸ ਅਤੇ ਲੌਜਿਸਟਿਕ ਪਾਰਕ ਪਾਲਿਸੀ ‘ਤੇ ਇੱਕ ਪੇਸ਼ਕਾਰੀ ਵੀ ਦਿੱਤੀ ਗਈ। ਸਿਬਿਨ ਸੀ, ਆਈਏਐਸ, ਸਕੱਤਰ-ਕਮ-ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ ਇਸ ਸਮਾਗਮ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਏ ਅਤੇ ਰਾਜ ਵਿੱਚ ਲੌਜਿਸਟਿਕਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਭਾਗੀਦਾਰਾਂ ਨੂੰ ਸੰਬੋਧਤ ਕੀਤਾ ਅਤੇ ਹਾਜ਼ਰੀਨ ਨੂੰ ਰਾਜ ਦੀ ਖਰੜਾ ਲੌਜਿਸਟਿਕ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ।

ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਮਹੇਸ਼ ਖੰਨਾ, ਸੰਯੁਕਤ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ ਦੇ ਨਾਲ ਉਤਪਲ ਕੁਮਾਰ, ਸੰਯੁਕਤ ਡੀ.ਜੀ.ਐਫ.ਟੀ., ਲੁਧਿਆਣਾ ਵੱਲੋਂ ਕੀਤੀ ਗਈ। ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਰਾਕੇਸ਼ ਕਾਂਸਲ ਵੱਲੋਂ ਭਾਗੀਦਾਰਾਂ ਦੀ ਸਰਗਰਮ ਸ਼ਮੂਲੀਅਤ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

Also Read : ਸਾਥੀ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ

Also Read : MBA ਵਿਦਿਆਰਥਣਾਂ ਦੀ ਵਾਇਰਲ ਵੀਡੀਓ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ

Also Read : ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ, ਸਿੱਖਿਆ ਮੰਤਰੀ ਨੇ ਸ਼ਾਂਤੀ ਦੀ ਅਪੀਲ ਕੀਤੀ

Connect With Us : Twitter Facebook

SHARE