ਇੰਡੀਆ ਨਿਊਜ਼, ਚੰਡੀਗੜ੍ਹ (National Logistics Policy): ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ, ਚੰਡੀਗੜ੍ਹ ਵਿਖੇ ’ਰਾਸ਼ਟਰੀ ਲਾਜਿਸਟਿਕ ਨੀਤੀ’ ’ਤੇ ਜ਼ੋਨਲ ਪੱਧਰੀ ਕਾਨਫਰੰਸ ਕਰਵਾਈ ਗਈ। ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਆਈਏਐਸ ਨੇ ਖੇਤਰੀ ਦਫਤਰ, ਫੂਡ ਕਾਰਪੋਰੇਸ਼ਨ ਆਫ ਇੰਡੀਆ, ਪੰਜਾਬ ਰੀਜਨ ਵੱਲੋਂ ਡੀਐਫਪੀਡੀ, ਡੀਪੀਆਈਆਈਟੀ, ਪੰਜਾਬ ਸਰਕਾਰ ਅਤੇ ਅਤੇ ਕੇਂਦਰੀ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਕਰਵਾਈ ਇਸ ਕਾਨਫਰੰਸ ਦੀ ਪ੍ਰਧਾਨਗੀ ਕੀਤੀ ।
ਰਾਸ਼ਟਰੀ ਲਾਜਿਸਟਿਕਸ ਨੀਤੀ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਡੂੰਘਾਈ ਨਾਲ ਜਾਣਕਾਰੀ ਦਿੰਦੇ ਹੋਏ ਘਨਸ਼ਿਆਮ ਥੋਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸ ਤਰ੍ਹਾਂ ਪੇਸ਼ ਕੀਤੀ ਨਵੀਂ ਨੀਤੀ ਕੁਦਰਤੀ ਆਫ਼ਤਾਂ ਦੇ ਸੁਚੱਜੇ ਪ੍ਰਬੰਧਨ ਅਤੇ ਅੰਤਰ-ਏਜੰਸੀ ਤਾਲਮੇਲ ਸੰਬੰਧੀ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਨਜਿੱਠਣ ਲਈੰ ਕਾਰਗਰ ਤੇ ਪ੍ਰਭਾਵੀ ਸਿੱਧ ਹੋ ਸਕਦੀ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਅੱਗੇ ਦੱਸਿਆ ਕਿ ਕਿਵੇਂ ਇਹ ਨੀਤੀ ਨਾ ਸਿਰਫ਼ ਨਿੱਜੀ ਖੇਤਰ ਲਈ ਲਾਹੇਵੰਦ ਹੋਵੇਗੀ, ਸਗੋਂ ਰਾਸ਼ਟਰੀ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਡਾਇਰੈਕਟਰ (ਸਟੋਰੇਜ), ਡੀਐਫਪੀਡੀ ਮਾਤੇਸ਼ਵਰੀ ਪੀ. ਮਿਸ਼ਰਾ ਨੇ ਰਾਸ਼ਟਰੀ ਲਾਜਿਸਟਿਕਸ ਨੀਤੀ ਨੂੰ ਮਜ਼ਬੂਤ ਕਰਨ, ਸਿਲੋ ਅਤੇ ਗਤੀ ਸ਼ਕਤੀ ਟਰਮੀਨਲ ਬਣਾਉਣ ਅਤੇ ਆਵਾਜਾਈ ਦੀ ਕੁੱਲ ਲਾਗਤ ਨੂੰ ਘਟਾਉਣ ਲਈ ਡੀਐਫਪੀਡੀ ਦੁਆਰਾ ਕੀਤੀਆਂ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਇਹ ਵੀ ਪੜ੍ਹੋ: ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ’ ਚ ਮਹਿਲਾ ਏਜੰਟ ਗ੍ਰਿਫ਼ਤਾਰ
ਇਹ ਵੀ ਪੜ੍ਹੋ: ਰਾਕੇਸ਼ ਕੁਮਾਰ ਸਿੰਗਲਾ ਇਸ਼ਤਿਹਾਰੀ ਭਗੌੜਾ ਐਲਾਨਿਆ ਗਿਆ
ਸਾਡੇ ਨਾਲ ਜੁੜੋ : Twitter Facebook youtube