National People’s Court : ਸਾਲ ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ ਨੂੰ ਲਗਾਈ ਜਾਵੇਗੀ

0
126
National People's Court

India News (ਇੰਡੀਆ ਨਿਊਜ਼), National People’s Court, ਚੰਡੀਗੜ੍ਹ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋ ਜਾਰੀ ਸ਼ਡਿਊਲ ਅਨੁਸਾਰ ਮਿਤੀ 9 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਰਾਸ਼ਟਰੀ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ

ਇਸ ਮੌਕੇ ਤੇ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

ਸਾਲ 2023 ਦੀ ਚੌਥੀ ਅਤੇ ਆਖਰੀ ਅਦਾਲਤ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਾਲ ਦੀ ਚੌਥੀ ਅਤੇ ਆਖਰੀ ਲੋਕ ਅਦਾਲਤ ਹੈ ਇਸ ਵਿੱਚ ਰਾਸ਼ਟਰੀ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਹ ਵੀ ਪੜ੍ਹੋ :Vigilance Caught Taking Bribe : ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਗਹਿਣੇ, ਜਾਇਦਾਦ ਦੇ ਦਸਤਾਵੇਜ਼ ਬਰਾਮਦ

 

 

SHARE