Navjot Sidhu targeted Punjab Goverment ਰੇਤ ਨੂੰ ਲੈ ਕੇ ਨਵਜੋਤ ਸਿੱਧੂ ਦਾ ਸਰਕਾਰ ‘ਤੇ ਹਮਲਾ

0
244
Navjot Sidhu targeted Punjab Goverment

Navjot Sidhu targeted Punjab Goverment

ਦਿਨੇਸ਼ ਮੌਦਗਿਲ, ਲੁਧਿਆਣਾ: 

Navjot Sidhu targeted Punjab Goverment ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮਾਨ ਸਰਕਾਰ ‘ਤੇ ਹਮਲਾ ਬੋਲਿਆ ਹੈ। ਇਸ ਵਾਰ ਸਿੱਧੂ ਨੇ ਰੇਤ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੋ ਰੇਤ ਦੀ ਟਰਾਲੀ ਇੱਕ ਮਹੀਨਾ ਪਹਿਲਾਂ 4000 ਰੁਪਏ ਵਿੱਚ ਮਿਲਦੀ ਸੀ ਉਹ ਹੁਣ 9000 ਰੁਪਏ ਵਿੱਚ ਮਿਲ ਰਹੀ ਹੈ। ਜੋ ਆਮ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਹੋ ਗਿਆ ਹੈ। ਇਸ ਕਾਰਨ ਉਸਾਰੀ ਦਾ ਕੰਮ ਰੁਕ ਗਿਆ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਰਕਾਰ ਕਿੱਥੇ ਹੈ ਤੇ ਕੀ ਕਰ ਰਹੀ ਹੈ Navjot Sidhu targeted Punjab Goverment

ਸਿੱਧੂ ਨੇ ਕਿਹਾ ਕਿ ਸਰਕਾਰ ਕਿੱਥੇ ਹੈ ਤੇ ਕੀ ਕਰ ਰਹੀ ਹੈ। ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਕੀਤੇ ਗਏ 20 ਹਜ਼ਾਰ ਕਰੋੜ ਰੁਪਏ ਰੇਤ ਤੋਂ ਬਚਾ ਕੇ ਪੰਜਾਬ ਦੇ ਵਿਕਾਸ ‘ਤੇ ਖਰਚ ਕਰਨ ਦਾ ਐਲਾਨ ਕਿੱਥੇ ਹੈ।

ਸਿੱਧੂ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਦਿਨੋਂ-ਦਿਨ ਵੱਧ ਰਹੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਸਰਕਾਰ ‘ਤੇ ਮੁੱਦਿਆਂ ਨੂੰ ਲੈ ਕੇ ਹਮਲੇ ਕਰ ਰਹੇ ਹਨ, ਖਾਸ ਤੌਰ ‘ਤੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ‘ਚ ਜੰਗਲ ਰਾਜ ਬਣ ਗਿਆ ਹੈ।

Also Read : Congress after 2022 Election ਕਾਂਗਰਸ ਪਾਰਟੀ ਦੀ ਵਿਗੜਦੀ ਦਿਸ਼ਾ ਅਤੇ ਦਸ਼ਾ

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Connect With Us : Twitter Facebook youtube

 

SHARE