Navjot Singh Sidhu Security : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਨਵਜੋਤ ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਰੋਡ ਰੇਜ ਕੇਸ ਵਿੱਚ ਜਦੋਂ ਉਹ ਜੇਲ੍ਹ ਗਿਆ ਤਾਂ ਸੁਰੱਖਿਆ ਵਾਪਸ ਲੈ ਲਈ ਗਈ। ਉਦੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜੇਲ੍ਹ ਤੋਂ ਬਾਹਰ ਆਉਣ ‘ਤੇ ਉਸ ਨੂੰ ਸੁਰੱਖਿਆ ਵਾਪਸ ਕਰ ਦਿੱਤੀ ਜਾਵੇਗੀ।
ਸਿੱਧੂ ਮੁਤਾਬਕ ਹੁਣ ਜਦੋਂ ਉਹ ਜੇਲ ਤੋਂ ਰਿਹਾਅ ਹੋ ਚੁੱਕੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਕੈਟਾਗਰੀ ਵਿੱਚ ਘਟਾ ਦਿੱਤਾ ਗਿਆ ਹੈ। ਸਿੱਧੂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਉਨ੍ਹਾਂ ਦੇ ਘਰ ਦੀ ਛੱਤ ‘ਤੇ ਇੱਕ ਅਣਪਛਾਤਾ ਵਿਅਕਤੀ ਵੀ ਦੇਖਿਆ ਗਿਆ ਸੀ। ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਹੈ।
Also Read : ਪੰਜਾਬ ਵਿਧਾਨ ਸਭਾ ਨੂੰ ਪੇਪਰ ਰਹਿਤ ਬਣਾਉਣ ਲਈ ਵਿਧਾਇਕ ਲੈਣਗੇ ਆਈਪੈਡ
Also Read : CM Maan in Moga : ਮੋਗਾ ‘ਚ ਸ਼ਹੀਦ ਦੇ ਘਰ ਪਹੁੰਚੇ CM ਮਾਨ, ਦੁੱਖ ਦਾ ਪ੍ਰਗਟਾਵਾ, ਇਕ ਕਰੋੜ ਦਾ ਚੈੱਕ ਸੌਂਪਿਆ
Also Read : ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਪੰਜਾਬ ‘ਚ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ