New Appointment in Education Department ਸਿੱਖਿਆ ਮੰਤਰੀ ਨੇ 26 ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0
295
New Appointment in Education Department

New Appointment in Education Department

ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਇੰਡੀਆ ਨਿਊਜ਼, ਚੰਡੀਗੜ੍ਹ :

New Appointment in Education Department ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪਣ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਹੈ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਇਕ ਮਿਸਟ੍ਰੈਸ, 7 ਕਲਰਕ, 4 ਐਸਐਲਏ, 12 ਸੇਵਾਦਾਰ ਤੇ 2 ਚੌਕੀਦਾਰ ਸ਼ਾਮਲ ਸਨ।

New Appointment in Education Department ਸਿੱਖਿਆ ਮੰਤਰੀ ਨੇ ਫੀਡਬੈਕ ਲਈ

ਸਿੱਖਿਆ ਮੰਤਰੀ ਨੇ ਇਸ ਮੌਕੇ ਕੁਝ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਫੀਡਬੈਕ ਲੈਂਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਨੌਕਰੀ ਹਾਸਲ ਕਰਨ ਲਈ ਕੋਈ ਮੁਸ਼ਕਲਾ ਹੋਈ ਜਾਂ ਕਿੰਨ ਸਮਾਂ ਲੱਗਿਆ। ਇਸ ਗੱਲਬਾਤ ਉਤੇ ਤਸੱਲੀ ਪ੍ਰਗਟਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਹੋਈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਵਿਭਾਗ ਹਮਦਰਦੀ ਨਾਲ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਉਣ ਦੀ ਲੋੜ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।

New Appointment in Education Department ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ

ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਵੀਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਨਵੇਂ ਨਿਯੁਕਤ ਉਮੀਦਵਾਰਾਂ ਲਈ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ : Alert on Omicron Variant ਕੇਂਦਰ ਦੇ ਪ੍ਰਦੇਸ਼ਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼

Connect With Us:-  Twitter Facebook

SHARE