ਉੱਚ ਸਿੱਖਿਆ ‘ਚ ਵੱਡੇ ਸੁਧਾਰ ਸ਼ੁਰੂ: ਮੀਤ ਹੇਅਰ

0
217
New Education Model in Punjab
New Education Model in Punjab
  •  ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਸਿੱਖਿਆ
ਇੰਡੀਆ ਨਿਊਜ਼, ਚੰਡੀਗੜ/ਐਸਏਐਸ ਨਗਰ (New Education Model in Punjab): ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਹੈ। ਸਕੂਲ, ਉਚ, ਮੈਡੀਕਲ ਤੇ ਤਕਨੀਕੀ ਸਿੱਖਿਆ ਚਾਰੋ ਖੇਤਰਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜਿਸ ਦਾ ਮਕਸਦ ਸਾਡੇ ਨੌਜਵਾਨਾਂ ਨੂੰ ਹੀ ਦੇਸ਼ ਵਿੱਚ ਰੋਜਗਾਰ ਦੇ ਕਾਬਲ ਬਣਾਉਣਾ ਹੈ।

ਰਾਜ ਪੱਧਰੀ ਸੈਮੀਨਾਰ ਦਾ ਆਯੋਜਨ

ਮੀਤ ਹੇਅਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਮੁਹਾਲੀ ਵਿਖੇ ਐਸੋਸੀਏਸ਼ਨ ਆਫ ਅਨਏਡਿਡ ਕਾਲਜ ਟੀਚਰਜ (ਏਯੂਸੀਟੀ), ਪੰਜਾਬ ਅਤੇ ਚੰਡੀਗੜ ਵੱਲੋਂ ਉੱਚ ਸਿੱਖਿਆ ‘ਤੇ ਕਰਵਾਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੁਰੂ ਕੀਤੇ ਸੁਧਾਰਾਂ ਨਾਲ ਨਾ ਸਿਰਫ ਅਧਿਆਪਕਾਂ ਦਾ ਸੋਸ਼ਣ ਖਤਮ ਹੋਵੇਗਾ, ਸਗੋਂ ਉੱਚ ਸਿੱਖਿਆ ਨੂੰ ਸਸਤੀ, ਹੁਨਰ-ਅਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਦੇਸ਼ ਵਿੱਚ ਹੀ ਰੋਜਗਾਰ ਦੇ ਕਾਬਲ ਬਣਾਇਆ ਜਾ ਸਕੇਗਾ ਤਾਂ ਜੋ ਆਪਣੇ ਵਸੀਲਿਆਂ ਵਾਸਤੇ ਵਿਦੇਸ਼ ਨਾ ਜਾਣਾ ਪਵੇ।

ਕਿੱਤਾ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ

ਕਿੱਤਾ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ। ਮੀਤ ਹੇਅਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ-ਚੜ ਕੇ ਹਿੱਸਾ ਲੈਣ ਲਈ ਪ੍ਰੇਰਿਆ।
SHARE