NEW MINING POLICY ਨਵੀਂ ਮਾਈਨਿੰਗ ਪਾਲਿਸੀ ਸੰਬੰਧੀ ਮਾਹਿਰਾਂ ਨਾਲ ਕੀਤੀ ਮੀਟਿੰਗ

0
238
NEW MINING POLICY
NEW MINING POLICY
  • ਕੈਬਨਿਟ ਮੰਤਰੀ ਬੈਂਸ ਸਵੇਰੇ 9 ਵਜੇ ਦਫ਼ਤਰ ਪਹੁੰਚੇ
  • ਨਵੀਂ ਮਾਈਨਿੰਗ ਪਾਲਿਸੀ ਸੰਬੰਧੀ ਮਾਹਿਰਾਂ ਨਾਲ ਕੀਤੀ ਮੀਟਿੰਗ
  • ਖਣਨ ਅਤੇ ਸੈਰ-ਸਪਾਟਾ ਵਿਭਾਗ ‘ਚ ਸਾਰਥਕ ਨਤੀਜਿਆਂ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ: ਹਰਜੋਤ ਸਿੰਘ ਬੈਂਸ
ਇੰਡੀਆ ਨਿਊਜ਼, ਚੰਡੀਗੜ੍ਹ
NEW MINING POLICY ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸੰਬੰਧ ‘ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ।
ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ ‘ਆਪ’ ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ : ਬੈਂਸ NEW MINING POLICY

ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਅਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਅਤੇ ਜੇਲ੍ਹਾਂ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ। NEW MINING POLICY

Also Read : Majithia’s judicial custody increased ਮਜੀਠੀਆ 5 ਅਪਰੈਲ ਤੱਕ ਜੇਲ੍ਹ ਵਿੱਚ ਰਹੇਗਾ

Also Read : Wonder Cement is Flouting the rules ਵੰਡਰ ਸੀਮਿੰਟ ਫੈਕਟਰੀ ‘ਚੋਂ ਨਿਕਲਿਆ ਜ਼ਹਿਰੀਲਾ ਧੂੰਆਂ, ਨਿੰਬੜਾ ਦੀ ਜ਼ਮੀਨ ਬਣੀ ਬੰਜਰ

Also Read: Bhagat Singh’s thinking will take the Congress forward ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਹੀ ਕਾਂਗਰਸ ਨੂੰ ਅੱਗੇ ਲੈ ਕੇ ਜਾਵੇਗੀ : ਹੁੱਡਾ

Also Read : We will restore the corrupt administrative structure ਭਗਤ ਸਿੰਘ ਰਾਜਗੁਰੂ ਸੁਖਦੇਵ ਦੇ 91ਵੇਂ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦਿੱਤੀ

Connect With Us : Twitter Facebook

SHARE