ਜਲਦ ਨਵੀਂ NRI ਨੀਤੀ ਲਿਆਂਦੀ ਜਾਵੇਗੀ : ਧਾਲੀਵਾਲ

0
185
New NRI Police in Punjab
New NRI Police in Punjab
ਪ੍ਰਵਾਸੀਆਂ ਪੰਜਾਬੀਆਂ ਦੇ ਮਸਲੇ ਜਲਦ ਨਿਬੇੜਨ ਲਈ NRI ਲੋਕ ਅਦਾਲਤਾਂ ਸਥਾਪਤ ਕਰਨ ਲਈ ਉਪਰਾਲੇ ਕੀਤੇ ਜਾਣਗੇ
ਇੰਡੀਆ ਨਿਊਜ਼, ਚੰਡੀਗੜ੍ਹ (New NRI Police in Punjab) : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐਨਆਰਆਈ ਨੀਤੀ ਜਲਦ ਲਿਆਂਦੀ ਜਾਵੇਗੀ। ਅੱਜ ਇੱਥੇ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨਆਰਆਈ ਕਮਿਸ਼ਨ ਦੇ ਮੈਂਬਰਾ ਨਾਲ ਮੀਟਿੰਗ ਦੌਰਾਨ ਨਵੀਂ ਐਨਆਰਆਈ ਡਰਾਫਟ ਪਾਲਿਸੀ ਬਾਰੇ ਲੰਮੀ ਵਿਚਾਰ ਚਰਚਾ ਕੀਤੀ।

ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਮੁਫਤ ਯਾਤਰਾ ਕਰਵਾਈ ਜਾਵੇਗੀ

ਕੁਲਦੀਪ ਸਿੰਘ ਧਾਲੀਵਾਲ ਮੀਟਿੰਗ ਦੇ ਵੇਰਵਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀ ਨੌਜ਼ਵਾਨ ਨੂੰ ਆਪਣੀਆਂ ਜੜਾਂ ਨਾਲ ਜੋੜਨ ਲਈ ਪ੍ਰੋਗਰਾਮ ਚਲਾਇਆ ਗਿਆ ਹੈ, ਉਸੇ ਤਰਜ਼ ‘ਤੇ ਭਗਵੰਤ ਮਾਨ ਸਰਕਾਰ ਵਲੋਂ ਬਜ਼ੁਰਗਾਂ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ l ਜਿਸ ਦੇ ਤਹਿਤ ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ।
ਐਨਆਰਆਈ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਸਿਵਲ ਲੋਕ ਅਦਾਲਤਾਂ ਦੀ ਤਰਜ਼ ‘ਤੇ ਪ੍ਰਵਾਸੀਆਂ ਦੇ ਮਸਲੇ ਨਿਬੇੜਨ ਲਈ ਐਨਆਰਆਈ ਲੋਕ ਅਦਾਲਤਾਂ ਸਥਾਪਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇੰਨਾਂ ਅਦਾਲਤਾਂ ਵਿਚ ਖਾਸ ਤੌਰ ਤੇ ਜ਼ਮੀਨਾਂ ਅਤੇ ਵਿਆਹਾਂ ਦੇ ਝਗੜੇ ਮੌਕੇ ‘ਤੇ ਹੀ ਆਪਸੀ ਸਹਿਮਤੀ ਨਾਲ ਨਿਬੇੜੇ ਜਾਣਗੇ, ਜਿਸ ਨੂੰ ਕਾਨੂੰਨੀ ਮਾਨਤਾ ਹੋਵੇਗੀ।
ਇੱਕ ਅਹਿਮ ਫੈਸਲਾ ਮੀਟਿੰਗ ਵਿਚ ਲਿਆ ਗਿਆ ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ ਕਿ ਐਨਆਰਆਈ ਦੇ ਮਸਲਿਆਂ ਦੇ ਜ਼ਿਲ੍ਹਾ ਪੱਧਰ ‘ਤੇ ਨਬੇੜਿਆਂ ਲਈ ਹਰ ਜ਼ਿਲ੍ਹੇ ਵਿਚ ਪੀਸੀਐਸ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤੈਨਾਤ ਕੀਤਾ ਜਾਵੇ।

ਇਹ ਰਹੇ ਮੌਜੂਦ

ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਐਨ.ਆਰ.ਆਈ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਐਨਆਰਆਈ ਕਮਿਸ਼ਨ ਦੇ ਮੈਂਬਰ ਐਮਪੀ ਸਿੰਘ ਆਈਏਐਸ ਰਿਟਾ., ਹਰਦੀਪ ਸਿੰਘ ਢਿੱਲੋਂ ਆਈਪੀਐਸ਼ ਰਿਟਾ., ਗੁਰਜੀਤ ਸਿੰਘ ਲਹਿਲ ਅਤੇ ਸਵਿੰਦਰ ਸਿੰਘ ਸਿੱਧੂ ਵੀ ਹਾਜ਼ਿਰ ਸਨ।
SHARE