Nirbhay International Center : ਏ.ਡੀ.ਸੀ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ, ਫਰਮ ਦਾ ਲਾਇਸੰਸ ਰੱਦ

0
390
Nirbhay International Center

India News (ਇੰਡੀਆ ਨਿਊਜ਼), Pitbull Dog Terror, ਚੰਡੀਗੜ੍ਹ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ (Nirbhay International Center of Education) ਐਸ.ਸੀ.ਐਫ. ਨੰਬਰ 23, ਪਹਿਲੀ ਮੰਜ਼ਿਲ, ਫੇਜ-7, ਮੋਹਾਲੀ ਦੀ ਮਾਲਕਣ ਗੁਰਪ੍ਰੀਤ ਕੌਰ ਪੁੱਤਰੀ ਹਰਭਜਨ ਸਿੰਘ ਪਤਨੀ ਨਿਰਭੈ ਸਿੰਘ ਵਾਸੀ ਮਕਾਨ ਨੰ: 139, ਨੇੜੇ ਪ੍ਰਤਾਪ ਨਗਰ, ਏਕਤਾ ਐਵੇਨਿਊ, ਪਟਿਆਲਾ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 22 ਨਵੰਬਰ 2022 ਨੂੰ ਖਤਮ ਹੋ ਚੁੱਕੀ ਹੈ।

ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ

ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 112/ਐਮ.ਸੀ-2 ਮਿਤੀ 23.10.2017 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

ਇਹ ਵੀ ਪੜ੍ਹੋ :Sheesh Marg Yatra : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ”ਸ਼ੀਸ਼ ਮਾਰਗ ਯਾਤਰਾ” ਦਾ ਬਨੂੜ’ ਚ ਨਿੱਘਾ ਸਵਾਗਤ

 

SHARE