Nomination for Rajya Sabha ਰਾਜ ਸਭਾ ਲਈ ਨਾਮਜ਼ਦ 5 ਵਿੱਚੋਂ 2 ਚਿਹਰੇ ਜਲੰਧਰ ਦੇ ਹਨ

0
289
Nomination for Rajya Sabha

Nomination for Rajya Sabha

ਕ੍ਰਿਕਟਰ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਜਲੰਧਰ ਦੇ ਚਿਹਰੇ 

ਦਿਨੇਸ਼ ਮੌਦਗਿਲ, ਲੁਧਿਆਣਾ :

Nomination for Rajya Sabha ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕ੍ਰਿਕਟਰ ਹਰਭਜਨ ਸਿੰਘ ਦੀ ਕਾਫੀ ਚਰਚਾ ਸੀ। ਜਿਸ ‘ਚ ਮੁੱਖ ਤੌਰ ‘ਤੇ ਚਰਚਾ ਸੀ ਕਿ ਹਰਭਜਨ ਸਿੰਘ ਵਿਧਾਨ ਸਭਾ ਚੋਣ ਲੜ ਸਕਦੇ ਹਨ ਪਰ ਹਰਭਜਨ ਸਿੰਘ ਨੇ ਇਨ੍ਹਾਂ ਚਰਚਾਵਾਂ ‘ਤੇ ਵਿਰਾਮ ਲਗਾ ਦਿੱਤਾ ਸੀ। ਪਰ ਅੱਜ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਲਈ ਹਰਭਜਨ ਸਿੰਘ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰਾਂ ਲਈ ਨਾਮਜ਼ਦਗੀ ਦੇ ਆਖਰੀ ਦਿਨ ਆਪਣੇ 5 ਮੈਂਬਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਨਾਵਾਂ ‘ਚ ਜਲੰਧਰ ਦੇ 2 ਨਾਂ ਸ਼ਾਮਲ ਹਨ, ਜਿਨ੍ਹਾਂ ‘ਚ ਕ੍ਰਿਕਟਰ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਸ਼ਾਮਲ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਆਈਆਈਟੀ ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਅਤੇ ਸੰਜੀਵ ਅਰੋੜਾ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ।

ਜਲੰਧਰ ਅਤੇ ਲੁਧਿਆਣਾ ਨੂੰ ਮਿਲਿਆ ਮੌਕਾ Nomination for Rajya Sabha

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਜਲੰਧਰ ਤੇ ਲੁਧਿਆਣਾ ਤੋਂ ਕੋਈ ਮੰਤਰੀ ਨਹੀਂ ਲਿਆ ਗਿਆ। ਪਰ ਰਾਜ ਸਭਾ ਮੈਂਬਰਾਂ ਲਈ ਜਲੰਧਰ ਤੋਂ ਹਰਭਜਨ ਸਿੰਘ ਤੇ ਅਸ਼ੋਕ ਮਿੱਤਲ ਅਤੇ ਲੁਧਿਆਣਾ ਤੋਂ ਸੰਜੀਵ ਅਰੋੜਾ ਦੇ ਨਾਂ ਐਲਾਨੇ ਗਏ ਹਨ। ਜਿੱਥੇ ਹਰਭਜਨ ਸਿੰਘ ਨੇ ਇੱਕ ਕ੍ਰਿਕਟਰ ਦੇ ਤੌਰ ‘ਤੇ ਵਿਸ਼ਵ ਪੱਧਰ ‘ਤੇ ਆਪਣਾ ਨਾਮ ਬਣਾਇਆ ਅਤੇ ਭਾਰਤੀ ਕ੍ਰਿਕਟ ਟੀਮ ਦਾ ਅਹਿਮ ਹਿੱਸਾ ਰਹੇ।

ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਹਨ। ਜਿਸ ਨੇ ਆਪਣਾ ਕਾਲਜ 2001 ਵਿੱਚ ਜਲੰਧਰ ਨੇੜੇ ਫਗਵਾੜਾ ਵਿਖੇ ਸ਼ੁਰੂ ਕੀਤਾ, ਜੋ ਕਿ ਹੁਣ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਜੋਂ ਮਸ਼ਹੂਰ ਹੈ। ਯੂਨੀਵਰਸਿਟੀ ਵਿੱਚ ਕਈ ਦੇਸ਼ਾਂ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਇਸ ਯੂਨੀਵਰਸਿਟੀ ਨੇ ਆਪਣੀ ਵੱਖਰੀ ਪਛਾਣ ਬਣਾ ਰੱਖੀ ਹੈ।

ਇਸ ਤੋਂ ਇਲਾਵਾ ਲੁਧਿਆਣਾ ਦੇ ਕਾਰੋਬਾਰੀ ਸੰਜੀਵ ਅਰੋੜਾ ਦੇ ਨਾਂ ਦਾ ਵੀ ਐਲਾਨ ਕੀਤਾ ਗਿਆ ਹੈ। ਸੰਜੀਵ ਅਰੋੜਾ ਇੱਕ ਵੱਡੇ ਕਾਰੋਬਾਰੀ ਹੋਣ ਦੇ ਨਾਲ-ਨਾਲ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਹਨ। ਜਦਕਿ ਰਾਘਵ ਚੱਢਾ ਨੇ ਪੰਜਾਬ ਚੋਣਾਂ ‘ਚ ਅਹਿਮ ਭੂਮਿਕਾ ਨਿਭਾਈ ਹੈ।

Nomination for Rajya Sabha

Also Read : Congress and AAP state President ਪੰਜਾਬ ਵਿੱਚ ਕਾਂਗਰਸ ਅਤੇ ‘ਆਪ’ ਦੇ ਨਵੇਂ ਮੁਖੀ ਬਣਨਗੇ

Connect With Us : Twitter Facebook

SHARE