ਇੰਡੀਆ ਨਿਊਜ਼, ਲੁਧਿਆਣਾ: ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਕੁਝ ਦਿਨ ਪਹਿਲਾਂ ਫੋਰਸ ਤੇ ਗੋਲੀ ਚਲਾਉਣ ਵਾਲੇ ਆਰੋਪੀ ਦੀਪਕ ਕੁਮਾਰ ਉਰਫ ਦੀਪੂ ਦੇ ਭਰਾ ਭੂਸ਼ਣ ਕੁਮਾਰ ਵਰਮਾ ਉਰਫ ਕਾਲੂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 700 ਗ੍ਰਾਮ ਹੈਰੋਇਨ ਤੇ ਐਕਟਿਵਾ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਮੁਹਾਲੀ ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਚਨਾ ਦੇ ਆਧਾਰ ਤੇ ਕੀਤੀ ਕਾਰਵਾਈ
ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਖਿਲਾਫ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ ਅਤੇ ਦੋਸ਼ੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਚੰਡੀਗੜ੍ਹ ਰੋਡ ‘ਤੇ ਸਥਿਤ ਆਪਣੇ ਕਿਰਾਏ ਦੀ ਕੋਠੀ ਤੋਂ ਸਪਲਾਈ ਦਾ ਕੰਮ ਕਰਦਾ ਹੈ। ਸ਼ੁੱਕਰਵਾਰ ਨੂੰ ਵੀ ਮੁਲਜ਼ਮ ਐਕਟਿਵਾ ’ਤੇ ਸਪਲਾਈ ਕਰਨ ਜਾ ਰਿਹਾ ਹੈ। ਪੁਲੀਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਕੇ ਹੈਰੋਇਨ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮੁੱਢਲੀ ਤਫ਼ਤੀਸ਼ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣ ਵਾਲਾ ਦੋਸ਼ੀ ਦੀਪੂ ਦਾ ਭਰਾ ਹੈ ਅਤੇ ਉਸਦੀ ਛਤਰ-ਛਾਇਆ ਹੇਠ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ।
ਇਹ ਵੀ ਪੜੋ : ਸਿੱਧੂ ਨੇ ਕੀਤਾ ਸਰੈਂਡਰ, ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਸਾਡੇ ਨਾਲ ਜੁੜੋ : Twitter Facebook youtube