ਲਰਨਿੰਗ ਲਾਇਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ: ਮਾਨ

0
215
Online Learning License Facility in Punjab
Online Learning License Facility in Punjab

ਦਿਨੇਸ਼ ਮੌਦਗਿਲ, ਲੁਧਿਆਣਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਲਈ ਐਲਾਨ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵੀ ਸ਼ਿਕੰਜਾ ਕੱਸਿਆ ਹੈ, ਤਾਂ ਜੋ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕੇ। ਹੁਣ ਮੁੱਖ ਮੰਤਰੀ ਪੰਜਾਬ ਨੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਅਤੇ ਜਨਤਾ ਦੀ ਸਹੂਲਤ ਲਈ ਇੱਕ ਹੋਰ ਨਵਾਂ ਕਦਮ ਚੁੱਕਿਆ ਹੈ। ਜਿਸ ਵਿੱਚ ਉਨ੍ਹਾਂ ਲਰਨਿੰਗ ਲਾਇਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਨਵਾਂ ਕਦਮ ਚੁੱਕਦੇ ਹੋਏ ਲਰਨਿੰਗ ਲਾਇਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਹ ਸਹੂਲਤ ਨਾ ਸਿਰਫ ਈ-ਗਵਰਨੈਂਸ ਦੀ ਦਿਸ਼ਾ ‘ਚ ਇਕ ਵੱਡਾ ਕਦਮ ਹੈ, ਸਗੋਂ ਇਸ ਨਾਲ ਜਨਤਾ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਜਨਤਾ ਨੂੰ ਆਰਟੀਏ ਦੀਆਂ ਲਾਈਨਾਂ ‘ਚ ਉਡੀਕਣ ਤੋਂ ਵੀ ਬਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇਗੀ। ਇਸ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਇਸ ਸਹੂਲਤ ਲਈ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਸਾਰੇ ਪੰਜਾਬੀਆਂ ਨੂੰ ਇਸ ਸਹੂਲਤ ਲਈ ਵਧਾਈ ਦੇਣੀ ਚਾਹੀਦੀ ਹੈ।

ਇਹ ਵੀ ਪੜੋ : ਡੇਰਾਬਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਸਾਡੇ ਨਾਲ ਜੁੜੋ : Twitter Facebook youtube

SHARE