- ਭਗਵੰਤ ਮਾਨ ਸਰਕਾਰ ਦੀ ਨਿਵੇਕਲੀ ਪਹਿਲਕਦਮੀ
- ਕੁਲਦੀਪ ਸਿੰਘ ਧਾਲੀਵਾਲ ਨੇ ਲਗਾਇਆ ਆਨ ਲਾਈਨ ਜਨਤਾ ਦਰਬਾਰ, 35 ਸ਼ਿਕਾਇਤਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ
- ਹਫਤੇ ਵਿੱਚ ਇਕ ਦਿਨ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐਨ.ਆਰ.ਆਈਜ਼ ਵਿਭਾਗ ਨਾਲ ਸੰਬੰਧਤ ਸ਼ਿਕਾਇਤਾਂ ਆਨਲਾਈਨ ਸੁਣਨ ਦਾ ਫੈਸਲਾ
ਚੰਡੀਗੜ੍ਹ, PUNJAB NEWS (35 complaints resolved on the spot in the online Janata Darbar) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਨਿਵੇਕਲੀ ਪਹਿਲਕਦਮੀ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐਨ.ਆਰ.ਆਈਜ਼ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੇਸਬੁੱਕ ਪੇਜ਼ ਉਤੇ ਆਨਲਾਈਨ ਜਨਤਾ ਦਰਬਾਰ ਲਾਇਆ।ਇਸ ਜਨਤਾ ਦਰਬਾਰ ਮੌਕੇ ਉਨ੍ਹਾਂ ਸੈਂਕੜੇ ਸ਼ਿਕਾਇਤਾਂ ਸੁਣੀਆਂ ਜਿਨ੍ਹਾਂ ਵਿੱਚੋਂ 35 ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ।
ਲੋਕਾਂ ਵੱਲੋਂ ਫੇਸਬੁੱਕ ਉੱਤੇ ਕੁਮੈਂਟ/ਪੋਸਟ ਰਾਹੀ ਕੀਤੀਆਂ ਗਈਆਂ ਸ਼ਿਕਾਇਤਾਂ ਉੱਤੇ ਧਾਲੀਵਾਲ ਨੇ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਲਾਈਵ ਫ਼ੋਨ ਕਰਕੇ ਹੱਲ ਲਈ ਨਿਰਦੇਸ਼ ਦਿੱਤੇ
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਨਿਰਦੇਸ਼ਾਂ ਤਹਿਤ ਉਨ੍ਹਾਂ ਫੇਸਬੁੱਕ ਪੇਜ਼ ਉੱਤੇ ਆਨ ਲਾਈਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਲੋਕਾਂ ਵੱਲੋਂ ਫੇਸਬੁੱਕ ਉੱਤੇ ਕੁਮੈਂਟ/ਪੋਸਟ ਰਾਹੀ ਕੀਤੀਆਂ ਗਈਆਂ ਸ਼ਿਕਾਇਤਾਂ ਉੱਤੇ ਧਾਲੀਵਾਲ ਨੇ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਲਾਈਵ ਫ਼ੋਨ ਕਰਕੇ ਹੱਲ ਲਈ ਨਿਰਦੇਸ਼ ਦਿੱਤੇ। ਇਸ ਤਰ੍ਹਾਂ 35 ਸ਼ਿਕਾਇਤਾਂ ਦਾ ਹੱਲ ਕੀਤਾ ਗਿਆ।
ਧਾਲੀਵਾਲ ਨੇ ਕਿਹਾ ਕਿ ‘ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਨਾਅਰੇ ਤਹਿਤ ਹਰ ਵੇਲੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਲੋਕਾਂ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਉੱਥੇ ਇਸ ਨਿਵੇਕਲੀ ਪਹਿਲਕਦਮੀ ਤਹਿਤ ਹਫਤੇ ਵਿੱਚ ਇਕ ਦਿਨ ਦੂਰ-ਦੁਰਾਡੇ ਦੇ ਲੋਕਾਂ ਦੀਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐਨ.ਆਰ.ਆਈਜ਼ ਵਿਭਾਗ ਨਾਲ ਸੰਬੰਧਤ ਸ਼ਿਕਾਇਤਾਂ ਆਨਲਾਈਨ ਸੁਣਿਆ ਕਰਨਗੇ। ਇਸ ਨਾਲ ਜਿਹੜੇ ਲੋਕ ਨਿੱਜੀ ਤੌਰ ਉਤੇ ਮਿਲਣ ਨਹੀਂ ਆ ਸਕਦੇ, ਖ਼ਾਸ ਕਰਕੇ ਪਰਵਾਸੀ ਪੰਜਾਬੀਆਂ ਨੂੰ ਵੱਡੀ ਮੱਦਦ ਮਿਲੇਗੀ।
ਲੋਕਾਂ ਨੇ ਮੁੱਖ ਮੰਤਰੀ ਦਾ ਇਸ ਵਿਸ਼ੇਸ਼ ਪਹਿਲਕਦਮੀ ਲਈ ਧੰਨਵਾਦ ਕੀਤਾ ਅਤੇ ਮੰਤਰੀ ਨੂੰ ਕਿਹਾ ਕਿ ਇਹ ਲੋਕਾਂ ਨਾਲ ਸਿੱਧੇ ਤੌਰ ਉੱਤੇ ਜੁੜਨ ਵਾਲਾ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ।
ਇਹ ਵੀ ਪੜ੍ਹੋ: ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ
ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ
ਸਾਡੇ ਨਾਲ ਜੁੜੋ : Twitter Facebook youtube