ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ Open bid for Panchayat lands

0
255
Open bid for Panchayat lands
Open bid for Panchayat lands

ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ Open bid for Panchayat lands

  • ਪੇਂਡੂ ਵਿਕਾਸ ਮੰਤਰੀ ਨੇ ਤੱਥਾਂ ਤੋਂ ਰਹਿਤ ਨਿਰਅਧਾਰ ਖਬਰ ਦਾ ਕੀਤਾ ਖੰਡਨ
  • ਮੀਡੀਆ ਦੇ ਕੁਝ ਤਬਕੇ ਵਲੋਂ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਤੋਂ ਬਚਿਆ ਜਾਵੇ
ਇੰਡੀਆ ਨਿਊਜ਼ ਚੰਡੀਗੜ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾ ਧਰਮਿਕ ਭੇਦਭਾਵ ਦੇ ਕਰਨ ਲਈ ਵਚਨਬੱਧ ਹੈ।
ਉਨਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲੀ ਬੋਲੀ ਨੂੰ ਨਿਯਮਾਂ ਦੇ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜਿਆ ਜਾਵੇ।
ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ।
ਇਸ ਦੇ ਨਾਲ ਉਨਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ। ਇਸ ਦੇ ਨਾਲ ਹੀ ਉਨਾਂ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ। Open bid for Panchayat lands
SHARE