ਇੰਡੀਆ ਨਿਊਜ਼, ਅੰਮ੍ਰਿਤਸਰ । ਅੱਜ ਸਾਕਾ ਨੀਲਾ ਤਾਰਾ (Operation Blue Star) ਦੀ ਬਰਸੀ ਹੈ। ਇਸ ਸਬੰਧੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵੱਖਵਾਦੀ ਨਾਅਰੇ ਵੀ ਲਾਏ ਗਏ। ਕਈ ਲੋਕਾਂ ਦੇ ਹੱਥਾਂ ਵਿੱਚ ਭਿੰਡਰਾਂਵਾਲੇ ਦੇ ਪੋਸਟਰ ਨਜ਼ਰ ਆਏ।
ਸੁਰੱਖਿਆ ਏਜੰਸੀਆਂ ਸਰਗਰਮ
ਸੁਰੱਖਿਆ ਏਜੰਸੀਆਂ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੱਤ ਹਜ਼ਾਰ ਜਵਾਨ ਸ਼ਹਿਰ ਦੇ ਹਰ ਕੋਨੇ ‘ਤੇ ਨਜ਼ਰ ਰੱਖ ਰਹੇ ਹਨ। ਸ਼ਹਿਰ ਵਿੱਚ ਧਾਰਾ 144 ਲਾਗੂ ਕਰਕੇ ਲਾਇਸੈਂਸੀ ਹਥਿਆਰ ਲੈ ਕੇ ਚੱਲਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸ਼ਹਿਰ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਲਈ ਪੁਲੀਸ ਪੂਰੀ ਨਜ਼ਰ ਰੱਖ ਰਹੀ ਹੈ। ਸ਼ਹਿਰ ਦੇ ਪ੍ਰਵੇਸ਼ ਦੁਆਰ ‘ਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਪੀਸੀਆਰ ਟੀਮਾਂ ਗਸ਼ਤ ਕਰ ਰਹੀਆਂ
ਬੈਰੀਕੇਡਿੰਗ ਰਾਹੀਂ 90 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੇ ਨਾਲ ਹੀ 110 ਪੀਸੀਆਰ ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ। ਚਾਰ ਹਜ਼ਾਰ ਸਿਪਾਹੀ ਸਿਰਫ਼ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਹੈਰੀਟੇਜ ਸਟਰੀਟ ਵਿਚ ਤਾਇਨਾਤ ਕੀਤੇ ਗਏ ਹਨ। ਪੁਲਿਸ ਦੀਆਂ ਖੁਫੀਆ ਟੀਮਾਂ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਰੇਲਵੇ ਸਟੇਸ਼ਨ, ਬੱਸ ਸਟੈਂਡ, ਸ਼੍ਰੀ ਦੁਰਗਿਆਨਾ ਤੀਰਥ, ਸ਼੍ਰੀ ਰਾਮਤੀਰਥ ਅਤੇ ਮਾਲ ਦੇ ਆਲੇ-ਦੁਆਲੇ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜੋ : ਸ਼ੁਭਦੀਪ ਸਿੰਘ ਸਿੱਧੂ ਤੋਂ ਸਿੱਧੂ ਮੂਸੇਵਾਲਾ ਤੱਕ ਦਾ ਸਫ਼ਰ
ਇਹ ਵੀ ਪੜੋ : ਸਿੱਧੂ ਮੂਸੇਵਾਲਾ ਦੀ ਮੰਗੇਤਰ ਅੰਤਿਮ ਦਰਸ਼ਨਾਂ ਲਈ ਪਹੁੰਚੀ
ਇਹ ਵੀ ਪੜੋ : ਜਾਣੋ ਕਿੱਥੇ ਰਚੀ ਗਈ ਸਿੱਧੂ ਦੇ ਕੱਤਲ ਦੀ ਸਾਜ਼ਿਸ਼
ਸਾਡੇ ਨਾਲ ਜੁੜੋ : Twitter Facebook youtube