Opposition To Bjp
India News (ਇੰਡੀਆ ਨਿਊਜ਼), SMS Sandhu, ਚੰਡੀਗੜ੍ਹ : ਬਨੂੜ ਵਿੱਚ ਭਾਜਪਾ ਇਕਾਈ ਵੱਲੋਂ ਪਟਿਆਲਾ ਲੋਕ ਸਭਾ ਹਲਕਾ ਤੋਂ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਦੇ ਚੋਣ ਪ੍ਰਚਾਰ ਵਾਸਤੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਉਨ੍ਹਾਂ ਦੀ ਪੁੱਤਰੀ ਜੈ ਇੰਦਰ ਕੌਰ ਨੇ ਸ਼ਿਰਕਤ ਕੀਤੀ। ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ। ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।Opposition To Bjp
ਕਿਸਾਨ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ
ਭਾਜਪਾ ਉਮੀਦਵਾਰ ਕੋਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਸੇ ਗਏ ਸਵਾਲਾਂ ਦੇ ਜਵਾਬ ਲੈਣ ਵਾਸਤੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਸਵਾਲ ਕੁਝ ਇਸ ਤਰ੍ਹਾਂ ਸਨ ਕਿ ਦਿੱਲੀ ਅੰਦੋਲਨ ਵਿੱਚ 750 ਕਿਸਾਨਾਂ ਨੂੰ ਸਹਾਦਤ ਦੇਣੀ ਪਈ, ਲਖੀਮਪੁਰ ਖੀਰੀ ਮਾਮਲੇ ਚ ਹੱਕ ਮੰਗਦੇ ਕਿਸਾਨਾਂ ਤੇ ਗੱਡੀ ਚਾੜ ਕੇ ਕੁਚਲ ਦਿੱਤਾ ਗਿਆ ਜਿਸਦਾ ਇਨਸਾਫ ਅਜੇ ਤੱਕ ਨਹੀਂ ਮਿਲਿਆ, ਨੌਜਵਾਨ ਸ਼ੁੱਭਦੀਪ ਨੂੰ ਪੰਜਾਬ ਦੀ ਹੱਦ ਅੰਦਰ ਆ ਕੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਗੋਲੀਆਂ ਮਾਰੀਆਂ, ਕਾਲੇ ਕਾਨੂੰਨਾਂ ਖਿਲਾਫ਼ ਕੀਤੇ ਗਏ ਕਿਸਾਨੀ ਸੰਘਰਸ਼ ਦੀ ਸਮਾਪਤੀ ਮੌਕੇ ਪ੍ਰਧਾਨ ਮੰਤਰੀ ਵੱਲੋਂ ਐਮਐਸਪੀ ਦੀ ਮੰਨੀ ਮੰਗ ਨੂੰ ਲਾਗੂ ਨਹੀਂ ਕੀਤਾ ਗਿਆ, ਸੰਵਿਧਾਨ ਚ ਕਿਰਤ ਕਾਨੂੰਨਾਂ ਚ ਸੋਧ ਸੋਧਾਂ ਕੀਤੀਆਂ ਜਾ ਰਹੀਆਂ ਹਨ। ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਪੁੱਤਰੀ ਜੈ ਇੰਦਰ ਕੌਰ ਦਾ ਕਿਸਾਨ ਜਥੇਬੰਦੀਆਂ ਨੇ ਡਟਵਾਂ ਵਿਰੋਧ ਕੀਤਾ।
ਪੁਲਿਸ ਦੇ ਸਖਤ ਪਹਿਰੇ ਹੇਠ
ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਵੀ ਭਾਜਪਾ ਉਮੀਦਵਾਰ ਦੀ ਪੁੱਤਰੀ ਬੀਬਾ ਜੈ ਇੰਦਰ ਕੌਰ ਗਈ ਉਸੇ ਸਥਾਨ ਤੇ ਨੇੜੇ ਕਿਸਾਨ ਜਥੇਬੰਦੀਆਂ ਵੱਲੋਂ ਭਰਮਾ ਵਿਰੋਧ ਕੀਤਾ ਗਿਆ। ਜੈ ਇੰਦਰ ਕੌਰ ਨੇ ਪੁਲਿਸ ਦੇ ਸਖਤ ਪਹਿਰੇ ਹੇਠ ਸੰਤੂ ਮੱਲ ਧਰਮਸ਼ਾਲਾ ਵਿੱਚ ਭਾਜਪਾ ਦੀ ਮੀਟਿੰਗ ਕੀਤੀ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਨਹੀਂ ਵੜਨ ਦਿੱਤਾ ਜਾਵੇਗਾ ਅਤੇ ਉਨਾਂ ਦਾ ਵਿਰੋਧ ਕੀਤਾ ਜਾਵੇਗਾ ਤਾਂ ਜੋ ਕਿਸਾਨੀ ਸੰਘਰਸ਼ ਦੌਰਾਨ ਸਹਾਦਤ ਪ੍ਰਾਪਤ ਕੀਤੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਖਿਲਾਫ
ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਕਿਰਪਾਲ ਸਿੰਘ ਸਿਆਊ, ਭਾਰਤੀ ਕਿਸਾਨ ਮਜ਼ਦੂਰ ਮੋਰਚਾ ਦੇ ਸੂਬਾ ਖਜਾਨਚੀ ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ ,ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ,ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ, ਲਖਵਿੰਦਰ ਸਿੰਘ ਕਰਾਲਾ, ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜੱਗੀ ਕਰਾਲਾ, ਭਾਰਤੀ ਕਿਸਾਨ ਯੂਨੀਅਨ ਚੜੂਨੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਹਸਨਪੁਰ, ਜਸਪਾਲ ਸਿੰਘ ਨਿਆਮੀਆਂ ਲੱਖੋਵਾਲ, ਤਰਲੋਚਨ ਸਿੰਘ ਭਬਾਤ ਸੂਬਾ ਪ੍ਰਧਾਨ ਪੁਆਧ, ਮਨਪ੍ਰੀਤ ਸਿੰਘ ਅਮਲਾਲਾ, ਗੁਰਵਿੰਦਰ ਸਿੰਘ ਸਿਆਊ,ਪ੍ਰੇਮ ਸਿੰਘ ਬਨੂੜ ਪ੍ਰਧਾਨ ਸਾਬਕਾ ਸੈਨਿਕ ਜਥੇਬੰਦੀ, ਗੁਰਵਿੰਦਰ ਸਿੰਘ ਥੂਹਾ,ਤਰਲੋਚਨ ਸਿੰਘ ਨਡਿਆਲੀ ਪ੍ਰਧਾਨ ਭਾਕਿਯੂ ਸਿੱਧੂਪੁਰ ਮੋਹਾਲੀ, ਭੁਪਿੰਦਰ ਸਿੰਘ ਨਡਿਆਲੀ,ਗੁਰਪ੍ਰੀਤ ਸਿੰਘ ਸੇਖਨ ਮਾਜਰਾ, ਯਾਦਵਿੰਦਰ ਸ਼ਰਮਾ ਹਾਜ਼ਰ ਸਨ। ਇਕੱਤਰ ਹੋਈ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।