Order of inquiry into the killing of cows near Cholang in Hoshiarpur ਮਨੋਨੀਤ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ
ਇੰਡੀਆ ਨਿਊਜ਼, ਚੰਡੀਗੜ੍ਹ
Order of inquiry into the killing of cows near Cholang in Hoshiarpur ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।
ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ Order of inquiry into the killing of cows near Cholang in Hoshiarpur
Order of inquiry into the killing of cows near Cholang in Hoshiarpur ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਦਾਇਤ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗ਼ਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Order of inquiry into the killing of cows near Cholang in Hoshiarpur ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢ ਦੇਣ ਵਾਲੀ ਦੁਖਦਾਇਕ ਘਟਨਾ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਬਾਕੀ ਲੋਕਾਂ ਲਈ ਵੀ ਮਿਸਾਲ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾ-ਮੁਆਫ ਕਰਨ ਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਾਰਿਆਂ ਵੱਲੋਂ ਇਸ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਜਾਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤ ਵਿੱਚ ਇਸ ਸਥਿਤੀ ‘ਚ ਸੰਜਮ ਵਰਤਣ ਕਿਉਂਕਿ ਸੂਬਾ ਪੁਲੀਸ ਨੂੰ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਏਸੇ ਦੌਰਾਨ ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧ ਵਿੱਚ ਐਫ ਆਈ ਆਰ ਦਰਜ ਕਰ ਲਈ ਹੈ। Order of inquiry into the killing of cows near Cholang in Hoshiarpur