Order to ban hookah bars ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

0
179
Order to ban hookah bars
Order to ban hookah bars

Order to ban hookah bars ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਇੰਡੀਆ ਨਿਊਜ਼, ਮੋਗਾ

Order to ban hookah bars ਵਧੀਕ ਜ਼ਿਲਾ ਮੈਜਿਸਟ੍ਰੇਟ, ਮੋਗਾ ਹਰਚਰਨ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਮਈ 2022 ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ।

ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਆਵਾਜ਼ ਪ੍ਰਦੂਸ਼ਣ ਕਰਨ ਤੇ ਵੀ ਪਬੰਦੀ ਦੇ ਹੁਕਮ Order to ban hookah bars

ਇਸੇ ਤਰਾਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ  ਕਿ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਜ਼ਿਲਾ ਮੋਗਾ ਵਿੱਚ ਆਵਾਜ਼ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ  ਵੀ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਕਿਉਂਕਿ ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ਉੱਤੇ ਵੀ ਉੱਚੀ ਆਵਾਜ਼ ਦਾ ਬੁਰਾ ਪ੍ਰਭਾਵ ਪੈਂਦਾ ਹੈ।

ਉਨਾਂ ਦੱਸਿਆ ਕਿ  ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।

Order to ban hookah bars
Order to ban hookah bars

ਇਹ ਹੁਕਮ ਉਨਾਂ ਲਾਊਡ ਸਪੀਕਰਾਂ ‘ਤੇ ਲਾਗੂ ਨਹੀਂ ਹੋਵੇਗਾ ਜਿੰਨਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ‘ਤੇ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ‘ਤੇ ਲਾਗੂ ਕੀਤੇ ਗਏ ਹਨ।

ਮੈਰਿਜ਼ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋ. ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਂਜੇਂ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। Order to ban hookah bars

Also Read : Congress after 2022 Election ਕਾਂਗਰਸ ਪਾਰਟੀ ਦੀ ਵਿਗੜਦੀ ਦਿਸ਼ਾ ਅਤੇ ਦਸ਼ਾ

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Also Read: DIGIXX ADGULLY AWARDS 2022 : ITV ਨੈੱਟਵਰਕ ਦੇ INDIA NEWS ਨੇ 3 ਅਤੇ NEWS-X ਨੇ 4 ਪੁਰਸਕਾਰ ਪ੍ਰਾਪਤ ਕੀਤੇ

Also Read : Health Department launches magazine and YouTube channel ਸਿਹਤ ਜਾਗਰੂਕਤਾ ਹੀ ਤੰਦਰੁਸਤ ਰਹਿਣ ਦੀ ਕੁੰਜੀ ਹੈ: ਡਾ: ਵਿਜੇ ਸਿੰਗਲਾ

Connect With Us : Twitter Facebook youtube

SHARE