Organize Blood Donation Camp
India News (ਇੰਡੀਆ ਨਿਊਜ਼), ਚੰਡੀਗੜ੍ਹ : ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਰੈਡ ਕਰਾਸ ਦੇ ਬਾਨੀ ਜੀਨ ਹੈਨਰੀ ਦੁਨੰਤ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਬਲੱਡ ਬੈਂਕ, ਸਿਵਲ ਹਸਪਤਾਲ, ਫੇਜ਼-6, ਮੋਹਾਲੀ ਦੀ ਟੀਮ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ May 08 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿੱਖੇ ਸਵੈ-ਇਛੱਕ ਖੂਨਦਾਨ ਕੈਂਪ ਅਯੋਜਿਤ ਕੀਤਾ ਜਾ ਰਿਹਾ ਹੈ। Organize Blood Donation Camp
ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਮਹਾਂਦਾਨ
ਇਹ ਜਾਣਕਾਰੀ ਦਿੰਦੇ ਹੋਏ ਹਰਮਿੰਦਰ ਸਿੰਘ ਹੁੰਦਲ, ਸਹਾਇਕ ਕਮਿਸ਼ਨਰ ਕਮ-ਅਵੇਤਨੀ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਅਪੀਲ ਕੀਤੀ ਗਈ ਕਿ ਖੂਨਦਾਨ ਕਰਨ ਸਬੰਧੀ ਵੱਧ ਚੱੜ੍ਹ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਾਵੇ। ਇਹ ਸੇਵਾ ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਮਹਾਂਦਾਨ ਹੈ। ਖੂਨਦਾਨ ਮਹਾਂਦਾਨ ਅਤੇ ਉਤਮ ਦਾਨ ਹੈ, ਜਿਸ ਨਾਲ ਬਹੁਤ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ :Convenience At Voting Booth : ਲੂ ਤੋਂ ਬਚਣ ਲਈ ਪੋਲਿੰਗ ਬੂਥ ਤੇ ਹੋਣਗੇ ਵਿਸ਼ੇਸ਼ ਪ੍ਰਬੰਧ – ਜਿਲ੍ਹਾ ਨੋਡਲ ਅਫਸਰ ਸਵੀਪ