Organize Voter Registration Camp : ਐਨ ਜੀ ਓ ਦੀ ਸਹਾਇਤਾ ਨਾਲ ਜੀਰਕਪੁਰ ਵਿਚ ਵੋਟਰ ਪੰਜੀਕਰਣ ਕੈਂਪ ਦਾ ਆਯੋਜਨ

0
60
Organize Voter Registration Camp

India News (ਇੰਡੀਆ ਨਿਊਜ਼), Organize Voter Registration Camp, ਚੰਡੀਗੜ੍ਹ : ਭਾਰਤੀ ਚੌਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਮੁਹਾਲੀ ਦੇ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾ ਦੀ ਸਨਅਤ ਕਰ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਸ਼ੀਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਸਵੀਪ ਟੀਮ ਵੱਲੌ ਵੱਖ ਵੱਖ ਵਿਦਿਅਕ ਸੰਸਥਾਵਾਂ ਅਤੇ ਐਨ ਜੀਓ ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ 2024 ਵਿੱਚ ਵੋਟਰ ਪ੍ਰਤੀਸ਼ਤ 80% ਤੌਂ ਵੱਧ ਹੋ ਸਕੇ।

ਜੀਰਕਪੁਰ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਕੈਂਪ

ਅੱਜ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਸ਼ੋਸ਼ਲ ਲਾਈਫ ਹੈਲਪ ਐਂਡ ਕੇਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੈਟਰੋ ਟਰੇਡ ਸੈਂਟਰ ਵੀ ਆਈ ਪੀ ਰੋਡ ਜੀਰਕਪੁਰ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਚੋਣਾਂ ਨਾਲ ਸਬੰਧਤ ਵੱਲੌਂ ਵੱਖ ਵੱਖ ਮੋਬਾਈਲ ਐਪਸ ( ਵੋਟਰ ਹੈਲਪਲਾਈਨ ਐਪ, ਦਿਵਿਆਂਗਜਨ ਲਈ ਸ਼ਕਸ਼ਮ ਐਪ ਅਤੇ ਜਾਗਰੂਕ ਅਤੇ ਸਤਰਕਵੋਟਰਾਂ ਲਈ ਸੀ ਵੀਜਲ ਐਪ) ਬਾਰੇ ਜਾਣਕਾਰੀ ਦਿੱਤੀ ਗਈ। ਡਾ ਕਰਨ ਵਰਮਾ ਅਤੇ ਡਾ ਰਾਸ਼ੀ ਆਈਅਰ ਦੁਆਰਾ ਆਯੋਜਿਤ ਇਸਕੈਂਪ ਦੌਰਾਨ ਜੈਪੁਰੀਆ ਸਨਰਾਈਜ ਗ੍ਰੀਨ ਟਾਵਰਜ, ਮਾਇਆ ਗਾਰਡਨ ਅਤੇ ਵੀਆਈ ਪੀ ਰੋਡ ਦੇ ਰਿਹਾਇਸ਼ੀ ਇਲਾਕੇ ਦੇ ਯੋਗ ਵੋਟਰਾਂ ਨੇ ਹਿੱਸਾ ਲਿਆ।

ਡੋਰ ਟੂ ਡੋਰ ਦਸਤਕ ਦੇ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ

ਇਸ ਕੈਂਪ ਦੌਰਾਨ 129 ਨਵੇਂ ਵੋਟਰਾਂ ਨੂੰ ਰਜਿਸਟਰਡ ਕੀਤਾ ਗਿਆ। ਜਿਲ੍ਹਾ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਲਈ ਇਲਾਕਾ ਨਿਵਾਸੀਆਂ ਨੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹਨਾ ਖੇਤਰਾਂ ਦੇ ਸਾਰੇ ਵੋਟਰਾਂ ਦੀਵੋਟ ਯਕੀਨੀ ਪਵਾਈ ਜਾਵੇਗੀ ਬਲਕਿ ਬਤੌਰ ਵਲੰਟੀਅਰ ਚੋਣ ਅਮਲੇ ਨੂੰ ਸਹਿਯੋਗ ਵੀ ਦਿੱਤਾ ਜਾਵੇਗਾ। ਅੱਜ ਦੇ ਕੈਂਪ ਦੌਰਾਨ ਸ਼ੋਸ਼ਲ ਲਾਈਫ ਹੈਲਪ ਫਾਉਂਡੇਸ਼ਨ ਦੇ ਵਲੰਟੀਅਰ ਵਿਸ਼ਵਜੀਤ, ਨਮਿਤਾ, ਅਨੁਸ਼ਕਾ, ਗਗਨਦੀਪ ਕਵਾਤਰਾ, ਬਬੀਤਾ ਅਤੇ ਕੁਲਦੀਪ ਨੇ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਡੋਰ ਟੂ ਡੋਰ ਦਸਤਕ ਦੇ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ :Janasabha Led By SMS Sandhu : ਐਸਐਮਐਸ ਸੰਧੂ ਦੀ ਅਗਵਾਈ ਚ ਅਯੋਜਿਤ ਜਨਸਭਾ ਨੂੰ ਮਹਾਰਾਣੀ ਪਰਨੀਤ ਕੌਰ ਨੇ ਕੀਤਾ ਸੰਬੋਧਿਤ

 

SHARE