OST Center Ludhiana ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਲਿਆਉਣਾ ਮੁਖ ਮੰਤਵ : ਅਸ਼ੋਕ ਪਰਾਸ਼ਰ

0
259
OST Center Ludhiana

OST Center Ludhiana

ਦਿਨੇਸ਼ ਮੋਦਗਿਲ, ਲੁਧਿਆਣਾ:

OST Center Ludhiana ਓਐਸਟੀ ਸੈਂਟਰ ਸਿਵਲ ਹਸਪਤਾਲ ਲੁਧਿਆਣਾ ਵਿਖੇ ਡਾ. ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ ਅਤੇ ਆਈਡੀਯੂ (ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੁਆਰਾ ਸਪਾਂਸਰਡ) ਲਈ ਟੀਆਈ ਪ੍ਰੋਜੈਕਟ ਦੁਆਰਾ ਸਾਂਝੇ ਤੌਰ `ਤੇ ਇੱਕ ਕਮਿਊਨਿਟੀ ਈਵੈਂਟ (ਆਗਾਜ਼) ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਿਸ਼ੇਸ਼ ਤੌਰ`ਤੇ ਹਾਜ਼ਰ ਹੋਏ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਪੰਜਾਬ ਦੇ ਉੁਹ ਨੌਜਵਾਨ ਜ਼ੋ ਨਸਿ਼ਆਂ ਦੀ ਦਲਦਲ ਵਿੱਚ ਫਸੇ ਹੋਏ ਹਨ, ਨੂੰ ਮੁੱਖ ਧਾਰਾ ਵਿੱਚ ਲਿਆਉਣਾ ਅਤੇ ਉਨ੍ਹਾਂ ਨੂੰ ਨਸਿ਼ਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ ਹੈ। ਪੰਜਾਬ ਨੂੰ ਬਚਾਉਣ ਲਈ ਸਾਡੀ `ਆਪ` ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ `ਚ ਵਾਪਸ ਲਿਆਉਣ ਲਈ ਮੇਰੀ ਜਿ਼ੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸਿ਼ਆਂ ਦੇ ਆਦੀ ਹੋਏ ਹਨ, ਉਨ੍ਹਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦੀ ਮੁੜ ਵਸੇਬੇ ਲਈ ਨਿੱਜੀ ਤੌਰ `ਤੇ ਵੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹੇਗਾ।

ਇਸ ਮੌਕੇ ਡਾ: ਇੰਦਰਜੀਤ ਸਿੰਘ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਅਤੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਸ ਰੱਖਦੇ ਹਨ ਕਿ ਇਹ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੰਮ ਕਰੇਗੀ, ਜਿਸ ਨਾਲ ਨਾ ਸਿਰਫ ਪੰਜਾਬ ਦਾ ਵਿਕਾਸ ਹੋਵੇਗਾ ਸਗੋਂ ਪੰਜਾਬ ਅਪਰਾਧ ਮੁਕਤ ਵੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਰੋਜ਼ਾਨਾ 1500 ਦੇ ਕਰੀਬ ਐਚਆਰਜੀ ਦਵਾਈਆਂ ਆਉਂਦੀਆਂ ਹਨ, ਜਿਨ੍ਹਾਂ ਨੂੰ ਮੁੜ ਕਮਰਸ਼ੀਅਲ ਕੰਮਾਂ ਵਿੱਚ ਲਾਉਣ ਲਈ ‘ਆਪ’ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ। ਪ੍ਰੋਗਰਾਮ ਦੇ ਅੰਤ ਵਿੱਚ ਡਾ: ਮਨਜੀਤ ਕੌਰ, ਡਾ: ਇੰਦਰਜੀਤ ਸਿੰਘ, ਡਾ: ਹਰਿੰਦਰ ਸਿੰਘ ਨੇ ਅਸ਼ੋਕ ਪਰਾਸ਼ਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। OST Center Ludhiana

Also Read : ਪੰਜਾਬ ਨੇ ਕੀਤਾ ਚੰਡੀਗੜ੍ਹ ਤੇ ਦਾਵਾ, ਵਿਧਾਨਸਭਾ ਵਿੱਚ ਪ੍ਰਸਤਾਵ ਪਾਸ

Also Read : ਪੀਏਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਮਿਲਣ ਤੇ ਜਤਾਈ ਖੁਸ਼ੀ

Connect With Us : Twitter Facebook youtube

SHARE