ਇੰਡੀਆ ਨਿਊਜ਼, ਚੰਡੀਗੜ੍ਹ (Paddy season of Punjab): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਸਰਕਾਰ ਆਪਣੇ ਇਸ ਵਾਅਦੇ ‘ਤੇ ਪੂਰੀ ਤਰ੍ਹਾਂ ਖਰ੍ਹੀ ਉਤਰੀ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਕਾਰਨ 184 ਲੱਖ ਮੀਟ੍ਰਿਕ ਟਨ ਝੋਨੇ ਦੇ ਟੀਚੇ ਵਿੱਚੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਦੀ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਕੀਤੇ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਖਰੀਦ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ।
ਪੱਤਰਕਾਰਾਂ ਦੇ ਰੂ-ਬ-ਰੂ ਹੋਏ ਕਟਾਰੂਚੱਕ
ਅਨਾਜ ਭਵਨ ਵਿਖੇ ਝੋਨੇ ਦੇ ਖਰੀਦ ਸੀਜ਼ਨ ਸਬੰਧੀ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਸਮੇਂ ਸਿਰ ਖਰੀਦ ਅਤੇ ਚੁਕਾਈ ਕੀਤੀ ਗਈ। ਖਰੀਦ ਦੇ ਮਹਿਜ਼ 4 ਘੰਟੇ ਮਗਰੋਂ ਹੀ ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਤਿੰਨ ਗ੍ਰਨੇਡ ਬਰਾਮਦ
ਇਹ ਵੀ ਪੜ੍ਹੋ: ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ
ਸਾਡੇ ਨਾਲ ਜੁੜੋ : Twitter Facebook youtube