Padma Shri Prof. Kartar Singh ਦਾ ਲੋਕ ਵਿਰਾਸਤ ਅਕਾਦਮੀ ਵੱਲੋਂ ਸਤਿਕਾਰ

0
301
Padma Shri Prof. Kartar Singh

Padma Shri Prof. Kartar Singh 

ਦਿਨੇਸ਼ ਮੌਦਗਿਲ, ਲੁਧਿਆਣਾ:

Padma Shri Prof. Kartar Singh ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋ. ਕਰਤਾਰ ਸਿੰਘ ਜੀ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤੇ ਜਾਣ ਤੇ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਇਸ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਦੀ ਅਗਵਾਈ ਹੇਠ ਪੰਜਾਬੀ ਲੇਖਕਾਂ ਡੀਐੱਮ ਸਿੰਘ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ ਅਤੇ ਪੰਜਾਬ ਕਲਚਰਲ ਸੋਸਾਇਟੀ ਦੇ ਪ੍ਰਧਾਨ ਰਵਿੰਦਰ ਰੰਗੂਵਾਲ ਨੇ ਪ੍ਰੋ. ਕਰਕਾਰ ਸਿੰਘ ਦੇ ਘਰ ਜਾ ਕੇ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਤੇ ਗੁਲਦਸਤਿਆਂ ਸਮੇਤ ਦੋਸ਼ਾਲਾ ਪਹਿਨਾ ਕੇ ਸਨਮਾਨਿਤ ਕੀਤਾ। ਪ੍ਰੋ. ਕਰਤਾਰ ਸਿੰਘ ਸਰੀਰਕ ਤਕਲੀਫ਼ ਅਤੇ ਵਡੇਰੀ ਉਮਰ ਕਾਰਨ ਪਦਮ ਸ਼੍ਰੀ ਖਿਤਾਬ ਲੈਣ ਲਈ ਦਿੱਲੀ ਨਹੀਂ ਸੀ ਜਾ ਸਕੇ।

Padma Shri Prof. Kartar Singh ਦਾ ਜਨਮ 1928 ਵਿੱਚ ਹੋਇਆ

ਪ੍ਰੋ. ਕਰਤਾਰ ਸਿੰਘ ਦਾ ਜਨਮ 1928 ਵਿੱਚ ਲਾਹੌਰ ਜ਼ਿਲ੍ਹੇ ਦੇ ਪਿੰਡ ਘੁੰਮਣ ਕੇ ਵਿੱਚ ਹੋਇਆ। ਆਪ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਭਾਈ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰ ਵਾਲਿਆਂ ਤੋਂ ਪ੍ਰਾਪਤ ਕੀਤੀ। ਤਬਲਾ ਵਾਦਕ ਭਾਈ ਦਲੀਪ ਸਿੰਘ, ਬਲਵੰਤ ਰਾਏ ਜਸਵਾਲ ਅਤੇ ਉਸਤਾਦ ਜਸਵੰਤ ਭੰਵਰਾ ਤੋਂ ਵੀ ਆਪ ਨੇ ਸ਼ਾਸਤਰੀ ਸੰਗੀਤ ਸਿੱਖਿਆ ਗ੍ਰਹਿਣ ਕੀਤੀ। ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਜਵੱਦੀ ਕਲਾਂ (ਲੁਧਿਆਣਾ) ਵਿੱਚ ਆਪ ਨੇ ਉਸਤਾਦ ਜਸਵੰਤ ਭੰਵਰਾ ਅਤੇ ਸ੍ਵ. ਬੀਬੀ ਜਸਬੀਰ ਕੌਰ ਖਾਲਸਾ ਦੇ ਨਾਲ ਵੱਡੀ ਧਿਰ ਬਣ ਕੇ 1991 ਚ ਸੰਤ ਬਾਬਾ ਸੁੱਚਾ ਸਿੰਘ ਜੀ ਦੀ ਅਗਵਾਈ ਹੇਠ ਨਿਰਧਾਰਤ ਰਾਗਾਂ ਵਾਲੀ ਕੀਰਤਨ ਲਹਿਰ ਦੀ ਨੀਂਹ ਰੱਖੀ।

ਇਹ ਵੀ ਪੜ੍ਹੋ : Cold will Increase in North India ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਗਿਰੇਗਾ ਪਾਰਾ

Connect With Us:-  Twitter Facebook

SHARE