ਪੰਜਾਬ ਏਜੀਟੀਐਫ ਨੇ ਪਰਦੀਪ ਹੱਤਿਆਕਾਂਡ ਦੇ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਜੈਪੁਰ ਤੋਂ ਕੀਤਾ ਗ੍ਰਿਫਤਾਰ

0
140
Pardeep Singh target killing case
Pardeep Singh target killing case

ਚੰਡੀਗੜ੍ਹ (Pardeep Singh target killing case): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਈ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ ਗ੍ਰਿਫਤਾਰ ਕਰਨ ਵਿੱਚ ਇੱਕ ਵੱਡੀ ਸਫਲਤਾ ਦਰਜ ਕੀਤੀ ਹੈ। ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਵੱਲੋਂ ਰਚੀ ਗਈ ਸਾਜ਼ਿਸ਼ ਤਹਿਤ, ਪਰਦੀਪ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸਦੀ ਦੁਕਾਨ ਦੇ ਬਾਹਰ ਛੇ ਸ਼ੂਟਰਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ  ਦਿੱਤਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਮਜਾਨ ਖ਼ਾਨ ਉਰਫ਼ ਰਾਜ ਹੁੱਡਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਨੇ ਉਸ ਦੇ ਦੋ ਸਾਥੀਆਂ ਹੈਪੀ ਮੇਹਲਾ (19) ਅਤੇ ਸਾਹਿਲ ਮੇਹਲਾ (18) ਦੋਵੇਂ ਵਾਸੀ ਹਨੂੰਮਾਨਗੜ੍ਹ, ਰਾਜਸਥਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ  ਦੋਸ਼ੀਆਂ ਕੋਲੋਂ ਚੀਨ ਦੀ ਬਣੀ ਸਟਾਰ .30 ਕੈਲੀਬਰ ਅਤੇ .32 ਕੈਲੀਬਰ ਸਮੇਤ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ  ਪੰਜਾਬ ਪੁਲਿਸ ਵੱਲੋਂ ਇਸ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਤਿੰਨ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਮੁੱਖ ਸ਼ੂਟਰਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਭੁਪਿੰਦਰ ਸਿੰਘ ਉਰਫ਼ ਗੋਲਡੀ ਅਤੇ ਫੈਸਿਲੀਟੇਟਰ ਬਲਜੀਤ ਸਿੰਘ ਉਰਫ਼ ਮੰਨਾ ਵਜੋਂ ਕੀਤੀ ਗਈ ਸੀ, ਦੀ ਗ੍ਰਿਫਤਾਰੀ ਤੋਂ ਤਿੰਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸ਼ਨੀਵਾਰ ਨੂੰ ਟੀਮਾਂ ਨੇ ਮਨੀ ਅਤੇ ਗੋਲਡੀ ਦੇ ਖੁਲਾਸੇ ’ਤੇ ਦੋ ਪਿਸਤੌਲ, ਮਾਰੂਤੀ ਰਿਟਜ਼ ਕਾਰ ਅਤੇ ਇਕ ਜੁਪੀਟਰ ਸਕੂਟਰ ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਨੁੱਖੀ ਖੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਵੱਲੋਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਮੁਲਜ਼ਮ ਰਮਜਾਨ ਖਾਨ ਦੀ ਪੈੜ ਪਛਾਨਣ ਅਤੇ ਅਹਿਮ ਸੁਰਾਗ ਜੁਟਾਉਣ ਤੋਂ ਬਾਅਦ, ਡੀਐਸਪੀ ਬਿਕਰਮ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜੈਪੁਰ ਵਿਖੇ ਵਿਨਾਇਕ ਐਨਕਲੇਵ ਕਲੋਨੀ ਦੀ ਇੱਕ ਇਮਾਰਤ ਵਿੱਚ ਉਸਦੀ  ਲੋਕੇਸ਼ਨ ਦਾ ਪਤਾ ਲਗਾਉਣ ਵਿੱਚ ਸਫਲਤਾ ਹਾਸਲ ਕੀਤੀ, ਜਿੱਥੇ ਉਹ ਕਿਰਾਏ ਦੇ ਮਕਾਨ ਵਿੱਚ ਆਪਣੇ ਦੋ ਸਾਥੀਆਂ ਨਾਲ ਛੁਪਿਆ ਹੋਇਆ ਸੀ।

ਇਹ ਵੀ ਪੜ੍ਹੋ:  ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਾਂਗੇ : ਮਾਨ

ਇਹ ਵੀ ਪੜ੍ਹੋ:  ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE