Parkash Singh Badal lost for the first time in last 55 years ਪ੍ਰਕਾਸ਼ ਸਿੰਘ ਬਾਦਲ ਪਿਛਲੇ 55 ਸਾਲਾਂ ਵਿੱਚ ਪਹਿਲੀ ਵਾਰ ਹਾਰੇ ਹਨ
India News, ਨਵੀਂ ਦਿੱਲੀ: ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਕਾਲੀ ਦਲ ਦੇ ਸਭ ਤੋਂ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ ਹਰਾਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹਾਰੇ ਹਨ।
ਬਾਦਲ (1997-2107) ਤੱਕ ਲਗਾਤਾਰ ਪੰਜ ਵਾਰ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ 11 ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਆਪਣੇ ਸਿਆਸੀ ਜੀਵਨ ਦੌਰਾਨ 1967 ਦੀ ਚੋਣ ਸਿਰਫ਼ 57 ਵੋਟਾਂ ਨਾਲ ਹਾਰ ਗਏ ਸਨ।
ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਕੈਰੀਅਰ Parkash Singh Badal lost for the first time in last 55 years
ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਪੁਰਾਣੇ ਅਤੇ ਤਜਰਬੇਕਾਰ ਨੇਤਾਵਾਂ ਵਿੱਚ ਗਿਣੇ ਜਾਂਦੇ ਹਨ। ਪ੍ਰਕਾਸ਼ ਸਿੰਘ ਬਾਦਲ 94 ਵਰ੍ਹਿਆਂ ਦੇ ਹੋ ਗਏ ਹਨ ਅਤੇ ਉਨ੍ਹਾਂ ਕੋਲ ਰਾਜਨੀਤੀ ਦਾ ਅਥਾਹ ਤਜ਼ਰਬਾ ਹੈ ਪਰ ਉਹ ਆਮ ਆਦਮੀ ਪਾਰਟੀ ਦੀ ਹਵਾ ਵਿਚ ਆਪਣੀ ਸੀਟ ਗੁਆ ਬੈਠੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ 1957 ਵਿਚ ਆਪਣੀ ਪਹਿਲੀ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੇ।
ਦੇਸ਼ ਦੇ ਸਭ ਤੋਂ ਪੁਰਾਣੇ ਅਤੇ ਤਜਰਬੇਕਾਰ ਨੇਤਾ Parkash Singh Badal lost for the first time in last 55 years
ਪ੍ਰਕਾਸ਼ ਸਿੰਘ ਬਾਦਲ ਨੂੰ 1967 ਦੀਆਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਦੋਂ ਤੋਂ ਪ੍ਰਕਾਸ਼ ਸਿੰਘ ਬਾਦਲ ਇਕ ਵੀ ਚੋਣ ਨਹੀਂ ਹਾਰੇ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਇਹ ਉਨ੍ਹਾਂ ਦੀ ਆਖਰੀ ਚੋਣ ਮੰਨੀ ਜਾ ਰਹੀ ਹੈ।Parkash Singh Badal lost for the first time in last 55 years
Also Read :Challenges In Punjab ਪੰਜਾਬ ਵਿੱਚ ਨਵੀਂ ਸਰਕਾਰ v/s ਪੁਰਾਣੀਆਂ ਚੁਣੌਤੀਆਂ