Parneet Kaur Statement on Punjab Election ਮੇਰਾ ਪਰਿਵਾਰ ਮੇਰੇ ਲਈ ਸਭ ਤੋਂ ਪਹਿਲਾਂ

0
276
Parneet Kaur Statement on Punjab Election

Parneet Kaur Statement on Punjab Election

ਇੰਡੀਆ ਨਿਊਜ਼, ਚੰਡੀਗੜ੍ਹ :

Parneet Kaur Statement on Punjab Election ਇਸ ਵਾਰ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਨਵੀਂ ਤਸਵੀਰ ਦੇਖਣ ਨੂੰ ਮਿਲ ਰਹੀ ਹੈ। ਹਰ ਪਾਰਟੀ ਵਿੱਚ ਨੇਤਾ ਆਪਣੇ ਹੀ ਸਾਥੀਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਰੁੱਜੇ ਹੋਏ ਹਨ। ਕਈਂ ਜਗ੍ਹਾ ਕੁਜ ਨੇਤਾ ਦੁਚਿੱਤੀ ਵਿੱਚ ਫਸੇ ਹੋਏ ਹਨ । ਅਜਿਹਾ ਹੀ ਮਾਮਲਾ ਪਟਿਆਲਾ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਥੇ ਦੀ ਸਾਂਸਦ ਪਰਨੀਤ ਕੌਰ ਬਹੁਤ ਹੀ ਅਜੀਬ ਹਾਲਾਤ ਵਿੱਚ ਫਸੀ ਹੋਈ ਹੈ।

ਪਰਨੀਤ ਕੌਰ ਜਿੱਥੇ ਕਾਂਗਰਸ ਤੋਂ ਸਾਂਸਦ ਹਨ ਓਥੇ ਹੀ ਉਨ੍ਹਾਂ ਦੇ ਪਤੀ ਅਤੇ ਰਾਜ ਦੇ ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਕਾਂਗਰਸ ਨੂੰ ਛੱਡ ਕੇ ਭਾਜਪਾ ਨਾਲ ਹੱਥ ਮਿਲਾ ਚੁਕੇ ਹਨ। ਪਰਨੀਤ ਕੌਰ ਲਈ ਪ੍ਰੇਸ਼ਾਨੀ ਇਸ ਗੱਲ ਦੀ ਹੈ ਕਿ ਇਸ ਸਮੇਂ ਨਾ ਤਾਂ ਪਾਰਟੀ ਲਈ ਪ੍ਰਚਾਰ ਕਰ ਪਾ ਰਹੀ ਹੈ ਅਤੇ ਨਾ ਹੀ ਪਤੀ ਲਈ।

ਸਮਾਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਏ ਸੀ Parneet Kaur Statement on Punjab Election

ਇਕ ਨਿਜੀ ਪ੍ਰੋਗ੍ਰਾਮ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪਰਨੀਤ ਕੌਰ ਨੇ ਕਿਹਾ ਹੈ ਕਿ ਮੇਰਾ ਪਰਿਵਾਰ ਮੇਰੇ ਲਈ ਮਹੱਤਵਪੂਰਨ ਹੈ। ਮੈਂ ਆਪਣੇ ਪਰਿਵਾਰ ਦੇ ਨਾਲ ਹਾਂ। ਉਹ ਵੀਰਵਾਰ ਨੂੰ ਸਮਾਣਾ ਵਿੱਚ ਇੱਕ ਕਾਂਗਰਸੀ ਵਰਕਰ ਦੇ ਘਰ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੀ ਸੀ। ਇੱਥੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਵੱਲੋਂ ਬਣਾਈ ਗਈ ਪਾਰਟੀ ਪਰਿਵਾਰ ਨਾਲੋਂ ਵੱਖਰੀ ਹੈ। ਉਸ ਲਈ, ਉਸ ਦਾ ਪਰਿਵਾਰ ਸਭ ਤੋਂ ਪਹਿਲਾਂ ਅਤੇ ਸਭ ਤੋਂ ਮਹੱਤਵਪੂਰਣ ਹੈ, ਇਸ ਲਈ ਉਹ ਆਪਣੇ ਘਰ ਵਿਚ ਚੁੱਪਚਾਪ ਬੈਠੀ ਹੈ।

ਸੰਸਦ ਵਿੱਚ ਪੰਜਾਬ ਦੇ ਮੁੱਦੇ ਉਠਾਉਣਗੇ Parneet Kaur Statement on Punjab Election

ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪਰਨੀਤ ਕੌਰ ਨੇ ਕਿਹਾ ਕਿ ਉਹ 14 ਮਾਰਚ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਜਾਣਗੇ ਅਤੇ ਪੰਜਾਬ ਦੇ ਮੁੱਦੇ ਉਠਾਉਣਗੇ। ਜਦੋਂ ਕਾਂਗਰਸ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗੁਆਈ ਵਿੱਚ ਚੋਣਾਂ ਲੜਨ ਬਾਰੇ ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਹਾਈ ਕਮਾਨ ਦਾ ਫੈਸਲਾ ਹੈ ਜਿਸ ਤੇ ਲੋਕਾਂ ਨੇ ਮੋਹਰ ਲਾਉਣੀ ਹੈ।

ਇਹ ਵੀ ਪੜ੍ਹੋ : Big decision of EC ਬੈਂਸ ਅਤੇ ਕਮਲਜੀਤ ਸਿੰਘ ਨੂੰ 24 ਘੰਟੇ ਵੀਡੀਓ ਟੀਮਾਂ ਦੀ ਨਿਗਰਾਨੀ ਵਿੱਚ ਰਹਿਣ ਦੇ ਹੁਕਮ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

ਇਹ ਵੀ ਪੜ੍ਹੋ : Big relief to Majithia 23 ਫਰਵਰੀ ਤਕ ਗਿਰਫਤਾਰੀ ਤੇ ਰੋਕ

Connect With Us : Twitter Facebook

SHARE