Penalty For Using Substandard Oil
ਖ਼ੁਰਾਕ ਪਦਾਰਥਾਂ ਸਬੰਧੀ ਗੈਰਮਿਆਰੀ ਤੇਲ ਵਰਤਣ ‘ਤੇ ਜੁਰਮਾਨਾ
-
ਹਲਦੀਰਾਮ, ਡੇਰਾਬੱਸੀ ਨਾਲ ਸਬੰਧਤ ਜੋਗਿੰਦਰ ਰਾਣਾ ਨੂੰ 10 ਹਜ਼ਾਰ ਰੁਪਏ ਜੁਰਮਾਨਾ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਖ਼ੁਰਾਕ ਪਦਾਰਥਾਂ ਸਬੰਧੀ ਗੈਰਮਿਆਰੀ ਤੇਲ ਦੀ ਵਰਤੋਂ ਦੇ ਦੋਸ਼ ਹੇਠ ਹਲਦੀਰਾਮ, ਡੇਰਾਬੱਸੀ ਨਾਲ ਸਬੰਧਤ ਜੋਗਿੰਦਰ ਰਾਣਾ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਕੋਈ ਖ਼ੁਰਾਕ ਪਦਾਰਥਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਬਾਬਤ ਸ਼ਿਕਾਇਤ ਰਵੀਨੰਦਨ, ਫੂਡ ਸੇਫਟੀ ਅਫਸਰ, ਦਫਤਰ ਸਿਵਲ ਸਰਜਨ , ਐਸ.ਏ.ਐਸ.ਨਗਰ ਵੱਲੋਂ ਉਹਨਾਂ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ। ਜਿਸ ਸਬੰਧੀ ਹਲਦੀਰਾਮ ਡੇਰਾਬੱਸੀ ਸਬੰਧੀ ਜੋਗਿੰਦਰ ਰਾਣਾ ਨੂੰ ਤਲਬ ਕੀਤਾ ਗਿਆ। Penalty For Using Substandard Oil
ਫੂਡ ਐਨਾਲਿਸਟ ਪੰਜਾਬ, ਚੰਡੀਗੜ੍ਹ ਦੀ ਰਿਪੋਰਟ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਿਕਾਇਤ ਮੁਤਾਬਕ 18.07.2022 ਨੂੰ ਉਪਰੋਕਤ ਵਪਾਰਕ ਇਕਾਈ ਦੀ ਚੈਕਿੰਗ ਕੀਤੀ ਗਈ। ਉਸ ਵੇਲੇ ਤੇਲ ਵਿੱਚ ਖ਼ੁਰਾਕ ਪਦਾਰਥ ਤਲੇ ਜਾ ਰਹੇ ਸਨ। ਤੇਲ ਦੇ ਸੈਂਪਲ ਲੈਕੇ ਟੈਸਟ ਲਈ ਐਨਾਲਿਸਟ ਪੰਜਾਬ, ਚੰਡੀਗੜ੍ਹ ਨੂੰ ਭੇਜੇ ਗਏ। ਫੂਡ ਐਨਾਲਿਸਟ ਪੰਜਾਬ, ਚੰਡੀਗੜ੍ਹ ਦੀ ਰਿਪੋਰਟ ਉਪਰੋਕਤ ਵਪਾਰਕ ਇਕਾਈ ਖਿਲਾਫ ਕਾਰਵਾਈ ਕਰਨ ਲਈ ਪ੍ਰਾਪਤ ਹੋਈ। ਇਸ ਸਬੰਧ ਵਿੱਚ ਦੋਸ਼ੀ ਨੇ ਆਪਣਾ ਕਸੂਰ ਮੰਨਦੇ ਹੋਏ ਕਿਹਾ ਕਿ ਉਹ ਮੁੜ ਤੋਂ ਇਹ ਗਲਤੀ ਨਹੀਂ ਕਰੇਗਾ। Penalty For Using Substandard Oil
ਐਕਟ ਤਹਿਤ ਦਸ ਹਜ਼ਾਰ ਰੁਪਏ ਜੁਰਮਾਨਾ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਤਥਾਂ ਨੂੰ ਵਾਚਣ ਉਪਰੰਤ ਇਹ ਫੈਸਲਾ ਲਿਆ ਗਿਆ ਕਿ ਦੋਸ਼ੀ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਦੀ ਧਾਰਾ 26 ਦੀ ਉਲੰਘਣਾ ਕੀਤੀ ਗਈ ਹੈ, ਕਿਉਂਕਿ ਇਹ ਮਾਮਲਾ ਸਿੱਧੇ ਤੌਰ ‘ਤੇ ਜਨਹਿਤ ਨਾਲ ਸਬੰਧਤ ਹੈ, ਇਸ ਲਈ ਦੋਸ਼ੀ ਨੂੰ ਉਕਤ ਐਕਟ ਤਹਿਤ ਦਸ ਹਜ਼ਾਰ ਰੁਪਏ ਜੁਰਮਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਗਿਆ ਹੈ। Penalty For Using Substandard Oil
Also Read :ਪੁਲਿਸ ਨੇ ਚੋਰਾਂ ਨੂੰ ਕੀਤਾ ਕਾਬੂ The Police Arrested The Thieves
Also Read :ਜਨਤਕ ਜਾਇਦਾਦ ‘ਤੇ ਕਬਜ਼ਾ ਕਰਨ ਦੀ ਕਾਰਵਾਈ ਦਾ ਵਿਰੋਧ Resisting Possession
Also Read :ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਉਰਦੂ ਅਧਿਆਪਕ ਲਈ ਬਿਨੈ-ਪੱਤਰਾਂ ਦੀ ਮੰਗ Urdu Teacher
Also Read :corona virus ਲੋਕ ਜਨਤਕ ਥਾਵਾਂ ‘ਤੇ ਮਾਸਕ ਜ਼ਰੂਰ ਪਾਉਣ: ਡਿਪਟੀ ਕਮਿਸ਼ਨਰ
Connect With Us : Twitter Facebook