ਇੰਡੀਆ ਨਿਊਜ਼, ਚੰਡੀਗੜ੍ਹ (Pending Cases of Punjabi NRI): ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ NRI ਪੰਜਾਬੀਆਂ ਨਾਲ ਮਿਲਣੀ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸਏਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ।
ਇਸ ਤਰਾਂ ਚਲੇਗਾ ਪ੍ਰੋਗਰਾਮ
ਪੰਜਾਬ ਦੇ NRI ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਪੰਜਾਬ, ਐਨਆਰਆਈ ਕਮਿਸ਼ਨ, ਐਨਆਰਆਈ ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਸੇ ਤਰ੍ਹਾਂ 19 ਦਸਬੰਰ ਨੂੰ ਐਸਏਐਸ ਨਗਰ ਵਿਖੇ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।
ਧਾਲੀਵਾਲ ਨੇ ਦੱਸਿਆ ਕਿ 15 ਐਨਆਰਆਈ ਪੁਲੀਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਐਨਆਰਆਈ ਪੁਲੀਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀਸੀਐਸਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਣਗੇ।
ਇਹ ਵੀ ਪੜ੍ਹੋ: ਅੱਤਵਾਦੀਆਂ ਦੀ ਵੱਡੀ ਯੋਜਨਾ ਅਸਫਲ, ਸਰਹੱਦ ‘ਤੇ ਮਿਲੇ ਹਥਿਆਰ
ਇਹ ਵੀ ਪੜ੍ਹੋ: ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਗ੍ਰਿਫ਼ਤਾਰ
ਸਾਡੇ ਨਾਲ ਜੁੜੋ : Twitter Facebook youtube