ਇੰਡੀਆ ਨਿਊਜ਼, ਚੰਡੀਗੜ੍ਹ (Pipple tree fell in school): ਚੰਡੀਗੜ੍ਹ ਦੇ ਇੱਕ ਨਿੱਜੀ ਸਕੂਲ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ। ਜਦੋਂ ਸਕੂਲ ਵਿੱਚ ਕਈਂ ਸੋ ਸਾਲ ਪੁਰਾਣ ਪਿੱਪਲ ਦਾ ਦਰੱਖਤ ਡਿੱਗ ਪਿਆ | ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 11 ਵਜੇ ਸੈਕਟਰ 9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਵਾਪਰੀ। ਜਦੋਂ ਇਹ ਦਰੱਖਤ ਡਿੱਗਿਆ ਤਾਂ ਬੱਚੇ ਇਸ ਦੇ ਆਲੇ-ਦੁਆਲੇ ਬੈਠ ਕੇ ਖਾਣਾ ਖਾ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਪਿੱਪਲ ਦਾ ਦਰੱਖਤ ਕਰੀਬ 250 ਸਾਲ ਪੁਰਾਣਾ ਸੀ ਅਤੇ ਪ੍ਰਸ਼ਾਸਨ ਨੇ ਇਸ ਨੂੰ ਵਿਰਾਸਤੀ ਦਰੱਖਤ ਦਾ ਦਰਜਾ ਦਿੱਤਾ ਸੀ। ਦਰੱਖਤ ਡਿੱਗਣ ਨਾਲ ਕਈ ਬੱਚੇ ਇਸ ਦੀ ਚਪੇਟ ਵਿੱਚ ਆ ਗਏ। ਇਨ੍ਹਾਂ ਵਿੱਚੋਂ ਇੱਕ ਬੱਚੀ ਦੀ ਮੌਤ ਹੋ ਗਈ ਅਤੇ ਕਰੀਬ 16 ਬੱਚੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਲੜਕੀ ਦੀ ਪਛਾਣ ਹੀਰਾਕਸ਼ੀ ਵਜੋਂ ਹੋਈ ਹੈ।
ਰਾਜਪਾਲ, ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ
ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਰਾਜਪਾਲ ਅਤੇ ਮੁੱਖ ਮੰਤਰੀ ਤੋਂ ਇਲਾਵਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਵੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਇਹ ਵੀ ਪੜੋ : ਉਤਰਾਖੰਡ ‘ਚ ਪੰਜਾਬ ਦੇ ਸੈਲਾਨੀਆਂ ਨਾਲ ਹਾਦਸਾ, 9 ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube