Placement Camp
India News (ਇੰਡੀਆ ਨਿਊਜ਼), Placement Camp, ਚੰਡੀਗੜ੍ਹ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਆਈਸੀਆਈਸੀਆਈ ਫਾਊਂਡੇਸ਼ਨ, ਭਾਰਤ ਪੇ ਅਤੇ ਜੀਕੀਤਸਾ ਐਬੂਲੈਂਸ ਸਰਵਸਿਸ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਪਲੇਸਮੈਂਟ ਕੈਂਪ (Placement Camp) ਲਗਾਇਆ ਜਾ ਰਿਹਾ ਹੈ। ਮਿਤੀ 12/01/2024 ਨੂੰ ਮੁਹਾਲੀ ਬਲਾਕ ਦੇ ਬੀ. ਡੀ. ਓ. ਦਫ਼ਤਰ ਵਿੱਚ ਲਗਾਇਆ ਜਾ ਰਿਹਾ ਹੈ।
ਕੈਂਪ ਵਿੱਚ ਦਸਵੀਂ, ਬਾਰਵੀਂ ਅਤੇ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਹੇਠਾਂ ਲਿਖੇ ਅਨੁਸਾਰ ਪਹੁੰਚਣ। ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੇ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਦੇ ਉਮੀਦਵਾਰ ਜੋ ਦਸਵੀਂ, ਬਾਰਵੀਂ ਅਤੇ ਗ੍ਰੈਜੂਏਟ ਹੋਣ ਸ਼ਾਮਿਲ ਹੋ ਸਕਦੇ ਹਨ।
ਜੀਕੀਤਸਾ ਐਬੂਲੈਂਸ ਸਰਵਸਿਸ ਲਈ ਮੈਡੀਕਲ ਪ੍ਰਾਰਥੀਆਂ ਦੀ ਲੋੜ ਹੈ। ਇਸ ਲਈ ਇਛੁੱਕ ਪ੍ਰਾਰਥੀ ਦਸਤਾਵੇਜ ਲੈ ਕੇ ਬੀ. ਡੀ. ਓ ਦਫ਼ਤਰ ਪਹੁੰਚਣ ਦੀ ਖੇਚਲ ਕਰਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਵਿਖੇ ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈਡੀ dbeeplacementssasnagar@gmail. com ਤੇ ਭੇਜ ਸਕਦੇ ਹਨ।
ਇਹ ਵੀ ਪੜ੍ਹੋ :Supply Of LPG : ਟਰੱਕ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਐਲਪੀਜੀ ਦੀ ਸਪਲਾਈ ਤੇ ਨਹੀਂ ਕੋਈ ਅਸਰ
Get Current Updates on, India News, India News sports, India News Health along with India News Entertainment, and Headlines from India and around the world.