ਲੁਧਿਆਣਾ ਰੇਂਜ ਦੇ ਆਈਜੀ ਦਫ਼ਤਰ ਵਿਖੇ ਬੂਟੇ ਲਗਾਏ

0
182
Plantation drive in Ludhiana
Plantation drive in Ludhiana

ਦਿਨੇਸ਼ ਮੌਦਗਿਲ, ਲੁਧਿਆਣਾ (Plantation drive in Ludhiana) : ਸਮਾਜ ਅੰਦਰ ਪੌਦਿਆਂ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐਸ, ਦੀ ਸਰਪ੍ਰਸਤੀ ਹੇਠ ਰੁੱਖ ਲਗਾਉਣ ਦੀ ਮੁਹਿੰਮ, ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਐਸਪੀਐਸ ਪਰਮਾਰ, ਆਈਪੀਐਸ ਦੁਆਰਾ ਸ਼ੁਰੂ ਕੀਤੀ ਗਈ ਤਾਂ ਜੋ ਜ਼ਿਲ੍ਹਾ ਲੁਧਿਆਣਾ ਦੇ ਨਾਗਰਿਕਾਂ ਨੂੰ ਕੁਦਰਤ ਨੂੰ ਅਪਣਾਉਣ ਅਤੇ ਸਿਰਜਣਹਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਲੁਧਿਆਣਾ ਰੇਂਜ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਰੁੱਖ ਲਗਾਉਣ ਦੀ ਮਹੱਤਤਾ ਬਾਰੇ ਇੱਕ ਵਿਸ਼ੇਸ਼ ਪੋਰਟਰੇਟ, ਸਾਬਕਾ ਵਧੀਕ ਐਡਵੋਕੇਟ ਜਨਰਲ ਅਤੇ ਚੇਅਰਮੈਨ ਪੰਜਾਬ ਇਨਫੋਟੈਕ – ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ, ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਅਤੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਐਸ.ਪੀ.ਐਸ. ਪਰਮਾਰ, ਆਈ.ਪੀ.ਐਸ. ਵੱਲੋਂ ਜਾਰੀ ਕੀਤਾ ਗਿਆ।

ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਜ਼ਰੂਰੀ : ਸੰਜੀਵ ਅਰੋੜਾ

ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਨੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਰੱਖਣਾ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਇਸ ਮੌਕੇ ਹਾਜ਼ਰ ਮਹਿਮਾਨਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਪੌਦੇ ਲਗਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਵੀ ਵੰਡੇ ਗਏ।

ਇਸ ਮੌਕੇ ਡੀਐਮਸੀ ਦੇ ਸਕੱਤਰ ਪ੍ਰੇਮ ਗੁਪਤਾ, ਡਾ ਗੁਰਪ੍ਰੀਤ ਵਾਂਡਰ, ਡਾ. ਬਿਸ਼ਵ ਮੋਹਨ, ਡਾ. ਨੀਰਜ ਥਾਪਰ, ਡਾ. ਸੁਮਨ ਪੁਰੀ, ਉੱਘੇ ਉਦਯੋਗਪਤੀ ਮਹੇਸ਼ ਗੋਇਲ, ਰਜਿੰਦਰ ਬਾਂਸਲ, ਦਵਿੰਦਰ ਭਸੀਨ, ਸੋਨੂੰ ਨੀਲੀਬਾਰ, ਬਿਕਰਮ ਬੈਂਬੀ, ਸੰਜੀਵ ਸੇਠੀ, ਅਸ਼ਵਨੀ ਜੋਸ਼ੀ, ਚੇਤਨ ਪਾਹਵਾ ਵੀ ਮੌਜੂਦ ਸਨ ਜਿਨ੍ਹਾਂ ਪਲਾਂਟੇਸ਼ਨ ਡਰਾਈਵ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ: ਪਾਕਿਸਤਾਨੀ ਡਰੋਨ ਨੇ ਕੀਤੀ ਘੁਸਪੈਠ ਦੀ ਕੋਸ਼ਿਸ਼

ਸਾਡੇ ਨਾਲ ਜੁੜੋ : Twitter Facebook youtube

SHARE