Planted Plants In The School : ਚੋਣ ਰਿਹਰਸਲ ਦੌਰਾਨ ਚੋਣ ਅਮਲੇ ਵਲੋਂ ਪੌਦੇ ਲਗਾਏ ਗਏ

0
490
Planted Plants In The School

Planted Plants In The School

India News (ਇੰਡੀਆ ਨਿਊਜ਼), ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ‘ਸਾਡੀ ਸੋਚ ਹਰੀ-ਭਰੀ ਵੋਟ’ ਦੇ ਸਲੋਗਨ ਤਹਿਤ ਚੋਣ ਅਮਲੇ ਦੀ ਦੂਜੀ ਰਿਹਸਲ ਕੀਤੀ ਗਈ।

ਇਸ ਮੌਕੇ ਆਲਮੀ ਤਪਸ਼ ਨੂੰ ਘੱਟ ਕਰਨ ਅਤੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਸਥਾਨਕ ਸਕੂਲ ਆਫ ਐਮੀਨੈਂਸ 3 ਬੀ 1 ਵਿੱਚ ਪੌਦੇ ਲਗਾਏ ਗਏ। Planted Plants In The School

ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੇ ਨਾਲ-ਨਾਲ ਚੋਣ ਅਮਲੇ ਨੂੰ ਵੋਟ ਪਾਉਣ ਅਤੇ ਰੁੱਖ ਲਗਾਉਣ ਦੀ ਸਹੁੰ ਚੁਕਵਾਈ ਗਈ।

ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗੁਪਤਾ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਵਾਰ ਵੋਟ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਵੀ ਯਤਨ ਕੀਤੇ ਜਾ ਰਹੇ ਹਨ। Planted Plants In The School

ਇਹ ਵੀ ਪੜ੍ਹੋ :Joint Venture For Voter Awareness : 80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ

SHARE