ਦਿਨੇਸ਼ ਮੌਦਗਿਲ, Ludhiana News (Plants Distributed to Protect the Environment): ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ, ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਨੂੰ 600 ਦੇ ਕਰੀਬ ਪੌਦੇ ਵੰਡੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੁਧਿਆਣਾ ਵਿਖੇ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈl ਜਿਸਦੇ ਤਹਿਤ ਸਮਾਜਿਕ ਸਮਾਗਮਾਂ ਮੌਕੇ ਗਮਲਿਆਂ ਵਾਲੇ ਪੌਦੇ ਵੰਡੇ ਜਾਂਦੇ ਹਨ।
ਖਿਡਾਰੀਆਂ ਨੂੰ ਗਮਲਿਆਂ ਸਮੇਤ ਪੌਦੇ ਵੰਡੇ
ਉਨ੍ਹਾਂ ਦੱਸਿਆ ਕਿ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਗਮਲਿਆਂ ਸਮੇਤ ਪੌਦੇ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਸਮਾਗਮ ਰਾਹੀਂ ਨਾ ਸਿਰਫ਼ ਨਸ਼ਿਆਂ ਤੋਂ ਦੂਰੀ ਬਣਾ ਕੇ ਰੱਖਣ ਦਾ ਸੁਨੇਹਾ ਦਿੱਤਾ ਸਗੋਂ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਸਾਰੇ ਭਾਗੀਦਾਰਾਂ ਨੂੰ ਪੌਦੇ ਵੰਡੇ ਗਏ।
ਇਹ ਵੀ ਪੜੋ : ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ: ਵਿੱਤ ਮੰਤਰੀ
ਸਾਡੇ ਨਾਲ ਜੁੜੋ : Twitter Facebook youtube