Police Action Against Drugs
ਮੋਹਾਲੀ ਪੁਲਿਸ ਦੀ ਨਸ਼ੇ ਖਿਲਾਫ਼ ਕਾਰਵਾਈ: ਇੱਕ ਗਿ੍ਫ਼ਤਾਰ
* ਚੰਡੀਗੜ੍ਹ ‘ਚ ਨਸ਼ਾ ਸਪਲਾਈ ਕਰਨ ਜਾ ਰਿਹਾ ਸੀ ਅਰੋਪੀ
* ਤਸਕਰ ਕੋਲੋਂ ਇੱਕ ਕਿਲੋ ਅਫੀਮ ਬਰਾਮਦ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਪੰਜਾਬ ਪੁਲਿਸ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਮੁਹਾਲੀ ਪੁਲੀਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਨਸ਼ਾ ਤਸਕਰ ਨਸ਼ੇ ਦੀ ਸਪਲਾਈ ਨੂੰ ਮੰਜ਼ਿਲ ਤੱਕ ਪਹੁੰਚਾਉਂਦਾ ਪੁਲਿਸ ਨੇ ਕਾਬੂ ਕਰ ਲਿਆ। ਪੁਲੀਸ ਅਨੁਸਾਰ ਨਸ਼ਾ ਤਸਕਰ ਕੋਲੋਂ ਇੱਕ ਕਿਲੋ ਅਫੀਮ ਬਰਾਮਦ ਹੋਈ ਹੈ।
Police Action Against Drugs
ਮੁਲਜ਼ਮ ਖ਼ਿਲਾਫ਼ ਕੇਸ ਦਰਜ
ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਅਫੀਮ ਦੀ ਸਪਲਾਈ ਕਰਨ ਲਈ ਚੰਡੀਗੜ੍ਹ ਜਾ ਰਿਹਾ ਸੀ। ਪੁਲੀਸ ਨੇ ਹਡੇਸਰਾ ਪਿੰਡ ਵਿੱਚ ਨਾਕਾ ਲਾਇਆ ਹੋਇਆ ਸੀ। ਏਐਸਆਈ ਓਮ ਪ੍ਰਕਾਸ਼ ਨੇ ਆਪਣੀ ਟੀਮ ਸਮੇਤ ਲਾਲੜੂ ਰੋਡ ’ਤੇ ਨਾਕਾ ਲਾਇਆ ਹੋਇਆ ਸੀ।
ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਥੈਲੇ ‘ਚੋਂ ਇਕ ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। Police Action Against Drugs
ਮੁਲਜ਼ਮ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ
ਪੁਲਸ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਆਕਾਸ਼ ਮੌਰਿਆ ਵਾਸੀ ਸੁਭਾਸ਼ ਨਗਰ ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।
ਪੁਲਿਸ ਮੁਲਜ਼ਮ ਦੇ ਨੈੱਟਵਰਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਨਸ਼ਾ ਕਿੱਥੋਂ ਲਿਆਇਆ ਗਿਆ ਸੀ ਅਤੇ ਅੱਗੇ ਕਿੱਥੇ ਵੇਚਿਆ ਜਾਣਾ ਸੀ। Police Action Against Drugs