ਪੰਜਾਬ ਪੁਲਿਸ ਨੇ ਦੋ ਮਹੀਨਿਆਂ ’ਚ 322.5 ਕਿਲੋ ਹੈਰੋਇਨ ਬਰਾਮਦ ਕੀਤੀ : ਆਈਜੀਪੀ

0
202
Police action on drug traffickers
Police action on drug traffickers
ਐਨਡੀਪੀਐਸ ਐਕਟ ਦੇ ਕੇਸਾਂ ’ਚ ਭਗੋੜਿਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗਿ੍ਰਫਤਾਰੀਆਂ  ਦੀ  ਗਿਣਤੀ 263 ਤੱਕ ਪਹੁੰਚੀ

 

ਇੰਡੀਆ ਨਿਊਜ਼, ਚੰਡੀਗੜ (Police action on drug traffickers): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਦੋ ਮਹੀਨੇ ਪੂਰੇ ਹੋਣ ਉਪਰੰਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ । ਪੁਲਿਸ ਨੇ ਕੁੱਲ 3236 FIR ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 328 ਵਪਾਰਕ ਮਾਤਰਾ ਵਾਲੇ ਕੇਸ ਹਨ।
ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (IGP) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਚਲਾ ਕੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 322.5 ਕਿਲੋ ਹੋ ਗਈ ਹੈ।

ਇਹ ਨਸ਼ੇ ਵੀ ਬਰਾਮਦ ਕੀਤੇ

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਮੈਡੀਕਲ ਨਸ਼ੇ ਜਿਨਾਂ ਵਿੱਚ ਗੋਲੀਆਂ/ਕੈਪਸੂਲ/ਟੀਕੇ/  ਸ਼ੀਸ਼ੀਆਂ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਦੋ ਮਹੀਨਿਆਂ ਵਿੱਚ ਗਿ੍ਰਫਤਾਰ ਕੀੇਤੇ ਨਸ਼ਾ ਤਸਕਰਾਂ ਕੋਲੋਂ 2.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਪਿਛਲੇ ਹਫਤੇ ਪੁਲਿਸ  ਨੇ 326 ਐਫਆਈਆਰਜ਼, ਜਿਨਾਂ ਵਿੱਚ 42 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕਰਕੇ 418 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 48 ਕਿਲੋ ਹੈਰੋਇਨ, 24 ਕਿਲੋ ਅਫੀਮ, 21 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 85374 ਗੋਲੀਆਂ/ਕੈਪਸੂਲਾਂ/ਕੈਪਸੂਲ  ਨਸ਼ੀਲੀਆਂ ਦਵਾਈਆਂ ਬਰਾਮਦ ਤੋਂ ਇਲਾਵਾ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

 

ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

ਇਹ ਵੀ ਪੜ੍ਹੋ:  ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE