India News (ਇੰਡੀਆ ਨਿਊਜ਼), Police Meeting To Prevent Crime, ਚੰਡੀਗੜ੍ਹ : ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਦੇ ਦਫਤਰ ਵਿਖੇ ਇੱਕ ਰੇਂਜ ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ ਨਿਲਾਂਬਰੀ ਜਗਦਲੇ, ਆਈ.ਪੀ.ਐਸ, ਡੀ.ਆਈ.ਜੀ, ਰੋਪੜ ਰੇਂਜ, ਰੋਪੜ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਰਵਜੋਤ ਗਰੇਵਾਲ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਤਿਹਗੜ੍ਹ ਸਾਹਿਬ, ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਰੂਪਨਗਰ, ਤੁਸ਼ਾਰ ਗੁਪਤਾ, ਆਈ.ਪੀ.ਐਸ, ਕਪਤਾਨ ਪੁਲਿਸ, ਸਥਾਨਕ, ਐਸ.ਏ.ਐਸ ਨਗਰ, ਮਨਪ੍ਰੀਤ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ, ਦਿਹਾਤੀ, ਐਸ.ਏ.ਐਸ ਨਗਰ ਅਤੇ ਗੁਆਢੀ ਰਾਜਾਂ ਜਿਵੇਂ ਕਿ ਹਿਮਾਚਲ ਪ੍ਰਦੇਸ਼ ਦੇ ਜਿਲਾ ਊਨਾ, ਬਿਲਾਸਪੁਰ ਅਤੇ ਬੱਦੀ ਦੇ ਸੀਨੀਅਰ ਕਪਤਾਨ ਪੁਲਿਸ ਅਤੇ ਹਰਿਆਣਾ ਅਤੇ ਚੰਡੀਗੜ੍ਹ (ਯੂ.ਟੀ) ਦੇ ਨੁਮਾਇੰਦਿਆ ਨੇ ਇਸ ਮੀਟਿੰਗ ਵਿੱਚ ਭਾਗ ਲਿਆ।ਇਸ ਮੀਟਿੰਗ ਵਿੱਚ ਕਮਾਂਡੈਂਟ ਸੀ.ਏ.ਪੀ.ਐਫ, ਏਅਰਪੋਰਟ, ਐਸ.ਏ.ਐਸ ਨਗਰ ਵੀ ਹਾਜਰ ਸਨ।
ਇੰਟਰ-ਸਟੇਟ ਸਰਹੱਦਾਂ ਤੇ ਸਖਤ ਨਾਕੇ
ਉਪਰੋਕਤ ਤੋਂ ਇਲਾਵਾ ਇੰਸਪੈਕਟਰ ਜਨਰਲ ਪੁਲਿਸ, ਅੰਬਾਲਾ-ਕਮ-ਕਮਿਸ਼ਨਰ ਪੁਲਿਸ, ਪੰਚਕੂਲਾ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਮੰਡੀ ਵੀ ਵੀਡਿਓ ਕਾਨਫਰੰਸ ਰਾਹੀਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਅੰਤਰ-ਰਾਜੀ ਸੰਯੁਕਤ ਨਾਕਿਆਂ, ਕਾਨੂੰਨ ਵਿਵਸਥਾ ਦੇ ਮੁੱਦੇ, ਰੇਂਜ/ਜਿਲਾ ਪੱਧਰੀ ਸੁਰੱਖਿਆ ਤਾਲਮੇਲ, ਗੈਂਗਸਟਰਾਂ, ਨਸ਼ੀਲੇ ਪਦਾਰਥਾਂ/ਸ਼ਰਾਬ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਸਬੰਧ ਵਿੱਚ ਤਾਜ਼ਾ ਖੁਫੀਆ ਜਾਣਕਾਰੀ, ਸ਼ਰਾਬ/ਡਰੱਗ ਅਤੇ ਕੈਸ਼ ਦੀ ਅਦਲਾ-ਬਦਲੀ ਨੂੰ ਰੋਕਣ ਲਈ ਇੰਟਰ-ਸਟੇਟ ਸਰਹੱਦਾਂ ਤੇ ਸਖਤ ਨਾਕੇ ਲਗਾਉਣ ਅਤੇ ਲੋਕ ਸਭਾ ਚੋਣ-2024 ਨਾਲ ਸਬੰਧਤ ਹੋਰ ਮੁੱਦਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਸਖਤ ਨਾਕਾਬੰਦੀ ਅਤੇ ਪੈਟਰੋਲਿੰਗ
ਆਪਸ ਵਿੱਚ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਵੱਟਸਐਪ ਗਰੁੱਪ ਬਣਾਇਆ ਗਿਆ ਅਤੇ ਪੀ.ਓਜ਼, ਭਗੌੜੇ, ਪੈਰੋਲ ਜੰਪਰਾਂ ਅਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਸਬੰਧਤ ਰਾਜ ਦੇ ਹਮਰੁਤਬਾ ਨਾਲ ਸਾਂਝੀ ਕੀਤੀ ਗਈ। ਇੰਟਰ ਸਟੇਟ ਬਾਰਡਰਾਂ ਤੇ ਨਸ਼ੀਲੇ ਪਦਾਰਥਾਂ/ਸ਼ਰਾਬ ਦੀ ਤਸਕਰੀ ਆਦਿ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆ ਲਈ ਵਰਤੇ ਜਾਂਦੇ ਸੋਖੇ ਰਸਤਿਆਂ ਦੀ ਪਛਾਣ ਕਰਕੇ ਉਹਨਾਂ ਨੂੰ ਵੀ ਸਖਤ ਨਾਕਾਬੰਦੀ ਅਤੇ ਪੈਟਰੋਲਿੰਗ ਰਾਹੀਂ ਕਵਰ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ।