Possibilities of energy projects
ਇੰਡੀਆ ਨਿਊਜ਼, ਚੰਡੀਗੜ :
Possibilities of energy projects ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਜ਼ੋਰ ਦਿੱਤਾ ਹੈ। ਉਨਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਸੌਰ ਊਰਜਾ ਸਬੰਧੀ ਪ੍ਰਾਜੈਕਟਾਂ, ਬਾਇਓਮਾਸ-ਸੀਐਨਜੀ ਪ੍ਰੋਜੈਕਟਾਂ, ਹਾਈਡਲ ਪ੍ਰੋਜੈਕਟਾਂ ਆਦਿ ਬਾਰੇ ਡੂੰਘੀ ਦਿਲਚਸਪੀ ਦਿਖਾਈ। ਵੜਿੰਗ ਨੇ ਪੇਡਾ ਨੂੰ ਕਿਹਾ ਕਿ ਉਹ ਸੋਲਰ ਸਟਰੀਟ ਲਾਈਟਾਂ ਵਿੱਚ ਸੋਧ ਕਰਨ ਜੋ ਕਿ ਏਐਮਸੀ ਮਿਆਦ ਅਧੀਨ ਹਨ।
ਪੰਜਾਬ ਊਰਜਾ ਵਿਕਾਸ ਏਜੰਸੀ ਦੇ ਦਫਤਰ ਦਾ ਦੌਰਾ ਕੀਤਾ (Possibilities of energy projects)
ਵੜਿੰਗ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਦਫਤਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਪੇਡਾ ਦੇ ਚੇਅਰਮੈਨ ਐਚਐਸ ਹੰਸਪਾਲ, ਪੀਜੀਐਲ ਦੇ ਚੇਅਰਮੈਨ ਧਨਜੀਤ ਸਿੰਘ ਵਿਰਕ, ਪੀਜੀਐਲ ਦੇ ਸੀਨੀਅਰ ਵਾਈਸ ਚੇਅਰਮੈਨ ਫਕੀਰ ਚੰਦ ਬਾਂਸਲ, ਪੀਜੀ ਐਲ ਦੇ ਵਾਈਸ ਚੇਅਰਮੈਨ ਸ੍ਰੀ ਰਜਨੀਸ਼ ਭਗਤ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਪੇਡਾ ਦੇ ਵਧੀਕ ਡਾਇਰੈਕਟਰ ਸ੍ਰੀ ਜਸਪਾਲ ਸਿੰਘ ਮੌਜੂਦ ਸਨ।