ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੀਆਂ ਵਿਦਿਅਕ ਸੰਸਥਾਵਾਂ ਖ਼ਿਲਾਫ ਸਖਤ ਕਾਰਵਾਈ ਦੇ ਹੁਕਮ

0
168
Big relief to Scheduled Caste (SC) students,
Big relief to Scheduled Caste (SC) students,
  • ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਦੇ ਫੰਡਾਂ ਨਾਲ ਵਿਦਿਆਰਥੀਆਂ ਦਾ ਕੋਈ ਲੈਣਾ-ਦੇਣਾ ਨਹੀਂ ਸਗੋਂ ਸਰਕਾਰ ਅਤੇ ਸੰਸਥਾਵਾਂ ਦਾ ਆਪਸੀ ਮਸਲਾ

ਚੰਡੀਗੜ, PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਦੀ ਆੜ ਵਿਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

 

 

ਵਿਦਿਅਕ ਅਦਾਰਿਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ

 

 

ਸਮਾਜਿਕ ਨਿਆਂ ਅਤੇ ਸਸਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਵਿਰੁੱਧ ਕਰੜੀ ਤੋਂ ਕਰੜੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ।”

 

 

ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ

 

 

ਮੁੱਖ ਮੰਤਰੀ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜੋਰ ਵਰਗ ਦੇ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਕਰਕੇ ਉਨਾਂ ਨੂੰ ਕਿਸੇ ਵੀ ਕੀਮਤ ‘ਤੇ ਪ੍ਰੇਸਾਨ ਨਹੀਂ ਕੀਤਾ ਜਾਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ ਹੈ।

 

 

ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ

 

ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਸਰਮਨਾਕ ਢੰਗ ਨਾਲ ਅਜਿਹਾ ਕੰਮ ਕਰਨਾ ਬਹੁਤ ਨਿੰਦਣਯੋਗ ਹੈ। ਉਨਾਂ ਕਿਹਾ ਕਿ ਇਹ ਕੁਝ ਵਿਦਿਅਕ ਅਦਾਰਿਆਂ ਦੀ ਸੌੜੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਰਾਹ ਵਿੱਚ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

 

ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

 

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੱਕੇਸਾਹੀ ਵਾਲਾ ਵਤੀਰਾ ਅਪਨਾਉਣ ਅਤੇ ਉਨਾਂ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਨਾ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਦੇ ਹੱਥੋਂ ਤੰਗ-ਪ੍ਰੇਸਾਨ ਹੋਣ ਦੇਵੇਗੀ।

 

 

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE