ਦਿਵਿਆਂਗ ਵਿਦਿਆਰਥੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ

0
170
Pre Matric, Post Matric and Top Class Scholarship Scheme, Disabled students studying in government schools, Standard education
Pre Matric, Post Matric and Top Class Scholarship Scheme, Disabled students studying in government schools, Standard education
  • ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉ

ਚੰਡੀਗੜ੍ਹ,PUNJAB NEWS (Scholarship Scheme) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਮੁੱਖ ਤਰਜ਼ੀਹ ਦਿੱਤੀ ਹੈ ਅਤੇ ਉਹ ਚਾਹੁੰਦੇ ਹਨ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹੇ।

 

ਇਹਨਾ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ

 

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਹਨਾ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ ਹੋ ਚੁੱਕਾ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2022 ਹੈ ਜਦਕਿ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।

 

ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਗ ਵਿਦਿਆਰਥੀਆਂ ਦੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।

 

ਇਹ ਵੀ ਪੜ੍ਹੋ:  ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE