- ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ‘ਚ ਕੌਮੀ ਝੰਡਾ ਲਹਿਰਾਉਣਗੇ
ਦਿਨੇਸ਼ ਮੌਦਗਿਲ, ਲੁਧਿਆਣਾ (Preparation for Independence Day Celebration): ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਅੱਜ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ l ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਆਵਾਜਾਈ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਇਸ ਰਾਸ਼ਟਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਦੀ ਡੁੰਘਾਈ ਨਾਲ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ।
ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਮਲਿਕ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਐਲਏਸੀ ਨੀਰੂ ਕਤਿਆਲ ਗੁਪਤਾ ਦੀ ਅਗਵਾਈ ਵਾਲੀ ਕਮੇਟੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਬਾਰੇ ਫੈਸਲਾ ਕਰਨਗੇ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਉਣ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕਰਨ ਅਤੇ ਸਮਾਗਮ ਦੌਰਾਨ ਹਿੱਸਾ ਲੈਣ ਵਾਲਿਆਂ ਲਈ ਮੋਬਾਈਲ ਟਾਇਲਟ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤ ਕੀਤੀ। ਉਨ੍ਹਾਂ ਕਮਿਸ਼ਨਰੇਟ ਪੁਲਿਸ ਨੂੰ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ 9 ਅਗਸਤ ਤੋਂ ਸ਼ੁਰੂ ਹੋ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ, ਡੀ.ਸੀ.ਪੀ. ਸੌਮਿਆ ਮਿਸ਼ਰਾ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ
ਇਹ ਵੀ ਪੜ੍ਹੋ: ਝੋਨੇ ਦੀ ਖਰੀਦ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਮਾਨ
ਸਾਡੇ ਨਾਲ ਜੁੜੋ : Twitter Facebook youtube