- ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਵਿੱਚ ਇੰਟਰਨਸ਼ਿਪ ਵਾਲੇ ਵਿਦਿਆਰਥੀ ਵੀ ਲਾਏ
ਚੰਡੀਗੜ੍ਹ, PUNJAB NEWS: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਦੀ ਬਿਮਾਰੀ ਦੀ ਰੋਕਥਾਮ ਲਈ ਹੁਣ ਤੱਕ 1.84 ਲੱਖ ਤੋਂ ਵੱੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਗੋਟ ਪੌਕਸ ਵੈਕਸੀਨ ਦੀ 83,000 ਡੋਜ਼ ਦੀ ਤੀਜੀ ਖੇਪ ਵਿਭਾਗ ਕੋਲ ਪਹੁੰਚੀ
ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਗੋਟ ਪੌਕਸ ਵੈਕਸੀਨ ਦੀ 83,000 ਡੋਜ਼ ਦੀ ਤੀਜੀ ਖੇਪ ਵਿਭਾਗ ਕੋਲ ਪਹੁੰਚ ਚੁੱਕੀ ਹੈ, ਜੋ ਅੱਗੇ ਜ਼ਿਲ੍ਹਿਆਂ ਵਿੱਚ ਵੰਡ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟੀਕਾਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ। ਵਿਭਾਗ ਦੇ ਅਮਲੇ ਵੱਲੋਂ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਪਹਿਲਾਂ ਮਿਲੀਆਂ ਦਵਾਈ ਦੀਆਂ ਕਰੀਬ 2.34 ਲੱਖ ਖੁਰਾਕਾਂ ਵਿੱਚੋਂ ਹੁਣ ਤੱਕ 1.84 ਲੱਖ ਤੋਂ ਵੱਧ ਡੋਜ਼ ਪਸ਼ੂਆਂ ਨੂੰ ਲਾਈਆਂ ਜਾ ਚੁੱਕੀਆਂ ਹਨ।
ਕਰੀਬ 2.34 ਲੱਖ ਖੁਰਾਕਾਂ ਵਿੱਚੋਂ ਹੁਣ ਤੱਕ 1.84 ਲੱਖ ਤੋਂ ਵੱਧ ਡੋਜ਼ ਪਸ਼ੂਆਂ ਨੂੰ ਲਾਈਆਂ ਜਾ ਚੁੱਕੀਆਂ
ਇਸ ਤੋਂ ਇਲਾਵਾ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਤੋਂ 5 ਵੈਟਰਨਰੀ ਅਫ਼ਸਰਾਂ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਮੋਹਾਲੀ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਫ਼ਸਰਾਂ ਨੂੰ 31 ਅਗਸਤ ਤੱਕ ਜ਼ਿਲ੍ਹਿਆਂ ਵਿੱਚ ਤੈਨਾਤ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਪਸ਼ੂ ਪਾਲਣ ਵਿਭਾਗ ਨੂੰ ਸ਼ਿਫਟ ਕੀਤੀ ਜਾ ਰਹੀ ਹੈ, ਜੋ ਲੋੜੀਂਦੀ ਦਵਾਈ ਅਤੇ ਖੁਰਾਕਾਂ ਲਈ ਜ਼ਿਲ੍ਹਿਆਂ ਨੂੰ ਵੰਡੀ ਜਾਣੀ ਹੈ।
ਵਿਕਾਸ ਪ੍ਰਤਾਪ ਨੇ ਦੱਸਿਆ ਕਿ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਇੰਟਰਨਸ਼ਿਪ ਅਤੇ ਅੰਤਮ ਸਾਲ ਦੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਲਾਇਆ ਗਿਆ ਹੈ, ਜਿਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖ਼ਾਸ ਤੌਰ ‘ਤੇ ਸਟਾਫ਼ ਦੀ ਘਾਟ ਵਾਲੀਆਂ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਟੀਕਾਕਰਨ ਮੁਹਿੰਮ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ
ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ
ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਸਾਡੇ ਨਾਲ ਜੁੜੋ : Twitter Facebook youtube