ਵਿੱਤ ਮੰਤਰੀ ਚੀਮਾ ਅਤੇ ਟਰਾਂਸਪੋਰਟ ਮੰਤਰੀ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

0
135
Private bus operators of the state, Hon'ble government is serious about the demands, Youth employment
Private bus operators of the state, Hon'ble government is serious about the demands, Youth employment
  • ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ

ਚੰਡੀਗੜ੍ਹ, PUNJAB NEWS: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

Private bus operators of the state, Hon'ble government is serious about the demands, Youth employment
Private bus operators of the state, Hon’ble government is serious about the demands, Youth employment

ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।

ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।

Private bus operators of the state, Hon'ble government is serious about the demands, Youth employment
Private bus operators of the state, Hon’ble government is serious about the demands, Youth employment

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿੱਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ।ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਆਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE