ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਕੱਲ ਕੀਤਾ ਜਾਵੇਗਾ ਸਨਮਾਨ: ਧਾਲੀਵਾਲ Prize Winning Panchayati Raj Institutions

0
212
Prize Winning Panchayati Raj Institutions
Prize Winning Panchayati Raj Institutions
– ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪੰਜਾਬ ਦੀਆਂ 13 ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ
ਇੰਡੀਆ ਨਿਊਜ਼, ਚੰਡੀਗੜ੍ਹ :
Prize Winning Panchayati Raj Institutions ਭਾਰਤ ਸਰਕਾਰ ਵਲੋਂ ਹਰ ਸਾਲ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਦੀਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਪੰਚਾਇਤੀ ਰਾਜ ਮੰਤਰਾਲੇ ਵਲੋਂ ਇਸ ਸਾਲ ਇਹ ਸਮਾਰੋਹ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਪਾਲੀ ਗਰਾਮ ਪੰਚਾਇਤ ਵਿਖੇ ਕਰਵਾਇਆ ਗਿਆl
ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡਿਓ ਕਾਨਫਰੰਸ ਰਾਹੀਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਸਨਮਾਨ ਕੀਤਾ ਅਤੇ ਵਧਾਈ ਦਿੱਤੀ। ਪੰਚਾਇਤੀ ਰਾਜ ਕੌਮੀ ਪੁਰਸਕਾਰ ਮੁਕਾਬਲਾ ਕਾਫੀ ਸਖਤ ਹੁੰਦਾ ਹੈ, ਜਿਸ ਨੂੰ ਹਾਸਿਲ ਕਰਨ ਲਈ ਤੈਅ ਕੀਤੇ ਵੱਖ ਵੱਖ ਮਾਪਦੰਡਾਂ ਨੂੰ ਸਰ ਕਰਕੇ ਹੀ ਇਨਾਮ ਹਾਸਲ ਕੀਤਾ ਜਾ ਸਕਦਾ ਹੈ।

ਪੜ੍ਹੇ ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ Prize Winning Panchayati Raj Institutions

ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸੂਬੇ ਦੀਆਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਸੂਬੇ ਦੀਆਂ ਕਈ ਪੰਚਾਇਤੀ ਰਾਜ ਸੰਸਥਾਵਾਂ ਪਿਛਲੇ ਕਈ ਸਾਲਾਂ ਤੋਂ ਕੌਮੀ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਮੁਕਾਬਲਿਆਂ ਵਿਚ ਪੰਜਾਬ ਦੀਆਂ ਹੋਰ ਪੰਚਾਇਤਾਂ ਦੀ ਭਾਗੀਦਾਰੀ ਕਰਵਾਉਣ ਲਈ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਪੜ੍ਹੇ ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆ ਰਹੇ ਹਨ।

ਵਿਸ਼ੇਸ ਸਮਾਗਮ ਮੋਹਾਲੀ ਵਿਖੇ ਹੋਵੇਗਾ Prize Winning Panchayati Raj Institutions

ਕੁਲਦੀਪ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਾਲ ਵਿੱਚ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।
ਇਸ ਵਿੱਚ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਤੀਕਰਨ ਪੁਰਸਕਾਰ ਅਧੀਨ ਇੱਕ ਜ਼ਿਲ੍ਹਾ ਪਰੀਸ਼ਦ, ਦੋ ਬਲਾਕ ਸੰਮਤੀਆਂ ਅਤੇ 7 ਗ੍ਰਾਮ ਪੰਚਾਇਤਾਂ, ਨਾਨਾ ਜੀ ਦੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ)ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਅਤੇ ਬਾਲ ਮਿੱਤਰ ਗ੍ਰਾਮ ਪੰਚਾਇਤ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਨੂੰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ । ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਸਕਾਰ ਜੇਤੂ ਸੰਸਥਾਵਾਂ ਨੂੰ ਕੱਲ ਇੱਕ ਵਿਸ਼ੇਸ ਸਮਾਗਮ ਦੌਰਾਨ ਵਿਕਾਸ ਭਵਨ ਮੋਹਾਲੀ ਵਿਖੇ ਸਨਮਾਨਿਤ ਕੀਤਾ ਜਾਵੇਗਾ।
SHARE