ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇਗਾ: ਬੈਂਸ

0
201
Procedure for Appointing Education Providers, Punjab government notification soon, Punjab School Education Department
Procedure for Appointing Education Providers, Punjab government notification soon, Punjab School Education Department
  • ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਲਦ ਹੋਵੇਗਾ ਜਾਰੀ

ਚੰਡੀਗੜ੍ਹ, PUNJAB NEWS (Procedure for Appointing Education Providers): ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ।

 

 

ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ।

 

ਮੁਲਾਜ਼ਮ ਜਿਵੇਂ-ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ

 

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।

 

 

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।

 

ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ

 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।

 

 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

 

 

ਇਹ ਵੀ ਪੜ੍ਹੋ: ਜਲੰਧਰ ਤੋਂ ਹਥਿਆਰਾਂ ਸਮੇਤ ਦੋ ਸ਼ੱਕੀ ਅੱਤਵਾਦੀ ਗ੍ਰਿਫਤਾਰ

ਇਹ ਵੀ ਪੜ੍ਹੋ:  ਹਿਮਾਚਲ ‘ਚ ਪੰਜਾਬ ਦੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE